ਕਪੂਰਥਲਾ(ਮਲਹੋਤਰਾ)— ਸਕੂਲ 'ਚ ਪੜ੍ਹ ਕੇ ਘਰ ਵਾਪਸ ਜਾ ਰਹੇ ਇਕ 12ਵੀਂ ਕਲਾਸ ਦੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜ਼ਖਮੀ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ੇਰੇ ਇਲਾਜ ਕੁਲਦੀਪ ਸਿੰਘ ਪੁੱਤਰ ਮੰਗੀ ਨਿਵਾਸੀ ਪਿੰਡ ਬਿਸ਼ਨਪੁਰ ਜੱਟਾਂ ਨੇ ਦੱਸਿਆ ਕਿ ਉਹ 12ਵੀਂ ਕਲਾਸ 'ਚ ਪੜ੍ਹਦਾ ਹੈ। ਜਦੋਂ ਉਹ ਬੀਤੇ ਦਿਨ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਘਰ ਜਾ ਰਿਹਾ ਸੀ ਤਾਂ ਬੱਸ ਸਟੈਂਡ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਸਨ।
ਪੁਲਸ ਨੇ ਹਿੰਦੂ ਸੰਗਠਨਾਂ ਦੇ ਨੇਤਾਵਾਂ ਨੂੰ ਚੌਕਸ ਰਹਿਣ ਦੀ ਕੀਤੀ ਹਦਾਇਤ
NEXT STORY