ਜਲੰਧਰ— ਇਥੋਂ ਦੇ ਖੋਦੀਆਂ ਮੁਹੱਲੇ 'ਚ ਰਹਿਣ ਵਾਲੇ ਇਕ ਨੌਜਵਾਨ ਨੇ ਲੜਕੀ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ। ਮਿਲੀ ਜਾਣਕਾਰੀ ਮੁਤਾਬਕ ਮੂਲ ਰੂਪ ਨਾਲ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦਾ ਰਹਿਣ ਵਾਲਾ ਦੀਪਕ ਚੌਧਰੀ ਪਿਛਲੇ 6 ਸਾਲਾਂ ਤੋਂ ਜਲੰਧਰ ਦੇ ਖੋਦੀਆਂ ਮੁਹੱਲੇ 'ਚ ਰਹਿੰਦਾ ਸੀ। ਉਹ ਮਿਲਾਪ ਚੌਂਕ 'ਚ ਸਥਿਤ ਕੰਪਿਊਟਰ ਹਾਰਡਵੇਅਰ ਦੀ ਦੁਕਾਨ 'ਤੇ ਕੰਮ ਕਰਦਾ ਸੀ। ਪੁਲਸ ਨੂੰ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਤੋਂ ਇਹ ਪਤਾ ਲੱਗਾ ਹੈ ਕਿ ਉਸ ਨੂੰ ਕੋਈ ਲੜਕੀ ਇਕ ਸਾਲ ਤੋਂ ਪਰੇਸ਼ਾਨ ਕਰ ਰਹੀ ਸੀ, ਜਿਸ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕ ਲਿਆ।
ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦੀਪਕ ਦੇ ਪਰਿਵਾਰ ਵਾਲਿਆਂ ਦੇ ਵਾਰ-ਵਾਰ ਫੋਨ ਕਰਨ 'ਤੇ ਵੀ ਉਸ ਨੇ ਫੋਨ ਨਾ ਚੁੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਮਾਲਕ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਉਸ ਦੇ ਕਮਰੇ 'ਚ ਜਾਣ ਲਈ ਕਿਹਾ। ਉਸ ਦਾ ਮਾਲਕ ਜਦੋਂ ਮੌਕੇ 'ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੂੰ ਬਰਾਮਦ ਹੋਏ ਇਕ ਸੁਸਾਈਡ ਨੋਟ 'ਚ ਦੀਪਕ ਨੇ ਲੜਕੀ ਦੀ ਪੋਲ ਖੋਲ੍ਹਦੇ ਹੋਏ ਲਿਖਿਆ ਹੈ ਕਿ ਪਿਛਲੇ ਇਕ ਸਾਲ ਤੋਂ ਕਮਲਾ ਨਾਂ ਦੀ ਲੜਕੀ ਕਾਫੀ ਪਰੇਸ਼ਾਨ ਕਰ ਰਹੀ ਸੀ। ਉਹ ਗੱਲ-ਗੱਲ 'ਤੇ ਗੁੱਸੇ ਹੁੰਦੀ ਸੀ। ਇਸ ਕਾਰਨ ਪਿਛਲੇ ਇਕ ਸਾਲ ਤੋਂ ਉਹ ਮਾਨਸਿਕ ਰੂਪ ਨਾਲ ਬੀਮਾਰ ਰਹਿਣ ਲੱਗਾ ਸੀ, ਜਿਸ ਦੇ ਚੱਲਦਿਆਂ ਉਸ ਨੇ ਸੋਮਵਾਰ ਨੂੰ ਆਪਣੀ ਜੀਵਨਲੀਲਾ ਖਤਮ ਕਰ ਲਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗ੍ਰੀਨ ਟ੍ਰਿਬਿਊਨਲ ਨੇ ਕਿਸਾਨਾਂ ਦੇ ਨੱਕ 'ਚ ਕੀਤਾ ਦਮ
NEXT STORY