ਸੁਲਤਾਨਪੁਰ ਲੋਧੀ(ਸੋਢੀ)— ਕਾਂਗਰਸ ਕਮੇਟੀ ਜਲੰਧਰ ਦਿਹਾਤੀ ਅਤੇ ਜ਼ਿਲਾ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਦੇ ਨਾਲ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿਖੇ ਪੁੱਜੇ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੀ ਤਰੱਕੀ ਲਈ ਕਈ ਵੱਡੇ-ਵੱਡੇ ਫੈਸਲੇ ਲਏ ਹਨ, ਜਿਸ ਨਾਲ ਪੰਜਾਬ 'ਚ ਮੁੜ ਤੋਂ ਉਦਯੋਗਿਕ ਵਿਕਾਸ ਹੋਵੇਗਾ ਤੇ ਪੜ੍ਹੇ-ਲਿਖੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮਿਲੇਗਾ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਉਦਯੋਗਿਕ ਖੇਤਰ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਵੱਡੀ ਪਹਿਲ ਕਦਮੀ ਕਰਦੇ ਹੋਏ ਉਦਯੋਗਿਕ ਇਕਾਈਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਸਪਲਾਈ ਦੇਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆ ਗਿਆ ਇਹ ਫੈਸਲਾ ਪੰਜਾਬ 'ਚ ਉਦਯੋਗਿਕ ਤਰੱਕੀ ਲਈ ਇਕ ਅਹਿਮ ਕੜੀ ਦਾ ਕੰਮ ਕਰੇਗਾ। ਹਲਕੇ ਦੇ ਪਿੰਡ ਡਡਵਿੰਡੀ ਵਿਖੇ ਕਾਂਗਰਸੀ ਆਗੂ ਚੇਅਰਮੈਨ ਕਰਮਬੀਰ ਸਿੰਘ ਕੇਬੀ ਅਤੇ ਭਾਈ ਕੰਵਲਨੈਨ ਸਿੰਘ ਕੇਨੀ ਦੇ ਗ੍ਰਹਿ ਵਿਖੇ ਸਵ. ਸਾਬਕਾ ਮੰਤਰੀ ਗੁਲਜ਼ਾਰ ਸਿੰਘ ਡਡਵਿੰਡੀ ਦੇ ਪਰਿਵਾਰ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁਰਾਣੇ ਮਿੱਤਰਾਂ ਨੂੰ ਮਿਲ ਕੇ ਬਹੁਤ ਖੁਸ਼ ਹਨ । ਇਸ ਸਮੇਂ ਜ਼ਿਲਾ ਜਲੰਧਰ ਦਿਹਾਤੀ (ਕਾਂਗਰਸ) ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਸੂਬੇ ਦੀ ਲੀਹ ਤੋਂ ਲੱਥੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਯਤਨਸ਼ੀਲ ਹੈ। ਇਸ ਸਮੇਂ ਉਨ੍ਹਾਂ ਨਾਲ ਚੇਅਰਮੈਨ ਕਰਮਬੀਰ ਸਿੰਘ ਕੇਬੀ, ਸੋਨੂੰ ਝੰਡ, ਗੁਰਪਾਲ ਸਿੰਘ ਖੁਰਦਾਂ, ਸਤਨਾਮ ਸਿੰਘ ਬਾਜਵਾ, ਦਲੀਪ ਸਿੰਘ ਸਾਬਕਾ ਸਰਪੰਚ ਜੈਨਪੁਰ, ਗੁਰਜੰਟ ਸਿੰਘ ਸੰਧੂ ਤੇ ਹੋਰਨਾਂ ਸ਼ਿਰਕਤ ਕੀਤੀ।
ਸ਼ਹਾਦਤਾਂ ਦੇ ਮਾਮਲੇ 'ਚ ਮਾਝੇ ਦਾ ਨਾਂ ਮੋਹਰੀ : ਪ੍ਰੋ. ਬਡੂੰਗਰ
NEXT STORY