ਚੰਡੀਗੜ੍ਹ— ਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਲਗਭਗ 27000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਹ ਅਹਿਮ ਫੈਸਲਾ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਲਿਆ ਗਿਆ ਹੈ। ਪੱਕੇ ਹੋਣ ਵਾਲੇ ਕਰਮਚਾਰੀ ਦਾ ਤਿੰਨ ਸਾਲ ਤੋਂ ਉਸੇ ਅਦਾਰੇ 'ਚ ਹੋਣਾ ਜ਼ਰੂਰੀ ਹੈ ਅਤੇ ਨਾਲ ਹੀ ਉਸ ਦੀ ਭਰਤੀ ਸਾਰੇ ਨਿਯਮਾਂ ਨੂੰ ਪੂਰਾ ਕਰਨ ਤੋਂ ਬਾਅਦ ਕੀਤੀ ਗਈ ਹੋਣੀ ਚਾਹੀਦੀ ਹੈ।
ਕੇਜਰੀਵਾਲ ਨੂੰ ਪੰਜਾਬੀ ਕਹਿਣਾ ਪੰਜਾਬੀਅਤ ਦੀ ਬੇਇੱਜ਼ਤੀ
NEXT STORY