ਜਲੰਧਰ/ਕੈਨੇਡਾ— ਕੈਨੇਡਾ ਦੇ ਸੁਰੱਖਿਆ ਅਧਿਕਾਰੀਆਂ ਵੱਲੋਂ ਮੋਸਟ ਵਾਂਟੇਡ ਖਾਲਿਸਤਾਨੀ ਹਰਦੀਪ ਸਿੰਘ ਨਿੱਜਰ ਨੂੰ ਅੱਤਵਾਦੀ ਕੈਂਪ ਚਲਾਉਣ ਦੇ ਦੋਸ਼ 'ਚ ਸੋਮਵਾਰ ਨੂੰ ਹਿਰਾਸਤ 'ਚ ਲਿਆ ਗਿਆ ਸੀ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਦੇ ਬਾਅਦ ਫਿਲਹਾਲ ਉਸ ਨੂੰ ਛੱਡ ਦਿੱਤਾ ਹੈ ਪਰ ਉਸ ਨੂੰ ਸੁਰੱਖਿਆ ਬਲਾਂ ਦੀ ਸਖਤ ਨਿਗਰਾਨੀ 'ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕੁਝ ਮਹੀਨੇ ਪਹਿਲਾਂ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੂੰ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀਆਂ ਦੀ ਜੋ ਲਿਸਟ ਸੌਂਪੀ ਸੀ, ਉਸ 'ਚ ਨਿੱਜਰ ਦਾ ਨਾਂ ਵੀ ਸ਼ਾਮਲ ਸੀ।
ਸੂਤਰਾਂ ਮੁਤਾਬਕ ਨਿੱਜਰ 'ਤੇ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਨਾਲ ਸਬੰਧ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਵੀ ਦੋਸ਼ ਹੈ। ਪੰਜਾਬ ਪੁਲਸ ਨੂੰ ਪਿੰਡ ਭਾਂਰਸਿੰਗਪੁਰ ਜਲੰਧਰ ਵਾਸੀ ਨਿੱਜਰ ਦੀ ਕਾਫੀ ਦਿਨਾਂ ਤੋਂ ਤਲਾਸ਼ ਹੈ। ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨੇ ਵਿਸਥਾਰ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ। ਉਸ ਦੇ ਖਿਲਾਫ ਅਪ੍ਰੈਲ 2010 'ਚ ਪਟਿਆਲਾ 'ਚ ਸੱਤਿਆ ਨਾਰਾਇਣ ਮੰਦਰ ਦੇ ਨਜ਼ਦੀਕ ਬੰਬ ਰੋਕੂ ਦੇ ਦੋਸ਼ 'ਚ ਕੇਸ ਦਰਜ ਕੀਤਾ ਸੀ।
ਬਠਿੰਡਾ ਜੇਲ ਵਿਚ ਬੰਦ ਖਤਰਨਾਕ ਗੈਂਗਸਟਰਾਂ ਤੋਂ ਬਰਾਮਦ ਹੋਏ ਅੱਠ ਮੋਬਾਇਲ
NEXT STORY