ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਵੱਡੇ ਫੈਸਲੇ ਲੈਂਦੇ ਹੋਏ ਪੰਜਾਬ ਕੈਬਨਿਟ ਨੇ ਸੇਲ ਆਫ ਲੈਂਡ ਟੂ ਰਿਕਵਰ ਮਨੀ ਐਕਟ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਵਲੋਂ ਸਾਰੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨੂੰ ਵੀ ਹਟਾਉਣ ਦਾ ਫੈਸਲਾ ਲਿਆ ਗਿਆ ਹੈ। ਅਕਾਲੀ ਸਰਕਾਰ ਵਲੋਂ ਚਲਾਈ ਗਈ ਸ਼ਗਨ ਸਕੀਮ ਨੂੰ ਪੰਜਾਬ ਕੈਬਨਿਟ ਵਲੋਂ ਆਸ਼ਿਰਵਾਦ ਸਕੀਮ ਵਿਚ ਬਦਲ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਕੈਬਨਿਟ ਵਲੋਂ ਐਸਿਡ ਅਟੈਕ ਪੀੜਤਾ ਨੂੰ 8 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਾਰੀਕ ਅਜੇ ਫਾਈਨਲ ਨਹੀਂ ਹੋਈ ਪਰ ਜੂਨ ਦੇ ਮੱਧ ਵਿਚ ਸੈਸ਼ਨ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।
ਕੇਜਰੀਵਾਲ ਵਲੋਂ ਕਾਂਗਰਸ 'ਤੇ ਤਿੱਖਾ ਬਿਆਨ ਸਾਧਨ 'ਤੇ ਕਾਂਗਰਸੀ ਵਰਕਰਾਂ ਦਾ ਆਪ 'ਤੇ ਪਲਟਵਾਰ ਕਿਹਾ...
NEXT STORY