ਚੰਡੀਗੜ੍ਹ : ਕਿਸੇ ਸਮੇਂ ਭਾਰਤੀ ਬਾਕਸਿੰਗ 'ਚ ਚੈਂਪੀਅਨ ਰਹੇ 69 ਸਾਲਾ ਬਾਕਸਰ ਕੌਰ ਸਿੰਘ ਅੱਜ ਆਪਣੇ ਇਲਾਜ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਇਹ ਗੱਲ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਆਈ ਤਾਂ ਉਨ੍ਹਾਂ ਨੇ ਤੁਰੰਤ ਟਵੀਟ ਕਰਕੇ ਕੌਰ ਸਿੰਘ ਨੂੰ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਕੌਰ ਸਿੰਘ ਦੀ ਇਸ ਸਥਿਤੀ ਬਾਰੇ ਪਤਾ ਨਹੀਂ ਸੀ ਅਤੇ ਉਨ੍ਹਾਂ ਦੇ ਇਹ ਹਾਲਾਤ ਜਾਣ ਕੇ ਉਹ ਕਾਫੀ ਚਿੰਤਤ ਹਨ। ਉਨ੍ਹਾਂ ਨੇ ਕੌਰ ਸਿੰਘ ਨੂੰ ਮੈਡੀਕਲ ਲੋਨ ਲਈ 2 ਲੱਖ ਰੁਪਏ ਦੀ ਸਹਾਇਤਾ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਉਹ ਉਨ੍ਹਾਂ ਦੀ ਲੰਬੀ ਉਮਰ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ। ਜ਼ਿਕਰਯੋਗ ਹੈ ਕਿ ਕੌਰ ਸਿੰਘ ਦਿਲ ਦੀ ਗੰਭੀਰ ਬੀਮਾਰੀ ਦਾ ਇਲਾਜ ਕਰਵਾ ਰਹੇ ਹਨ ਅਤੇ ਇਸ ਦੇ ਲਈ ਸਰਕਾਰ ਉਨ੍ਹਾਂ ਦੀ ਕੋਈ ਮਦਦ ਨਹੀਂ ਕਰ ਰਹੀ। 1982 'ਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਕ ਲੱਖ ਰੁਪਏ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ, ਜੋ ਉਨ੍ਹਾਂ ਨੂੰ ਅੱਜ ਤੱਕ ਨਹੀਂ ਮਿਲਿਆ।
ਗਿੱਦੜਬਾਹਾ: ਨਹਿਰ 'ਚ ਛਾਲ ਮਾਰ ਕੇ ਇਕ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY