ਲੁਧਿਆਣਾ : ਇੱਥੇ ਪਲਾਸਟਿਕ ਦੀ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਫਾਇਰਮੈਨਾਂ ਅਤੇ ਇਕ ਸੈਨੇਟਰੀ ਇੰਸਪੈਕਟਰ ਦੇ ਪਰਿਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10-10 ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰੇਕ ਪਰਿਵਾਰ ਨੂੰ ਇਕ-ਇਕ ਨੌਕਰੀ ਵੀ ਦਿੱਤੀ ਜਾਵੇਗੀ। ਇਸ ਘਟਨਾ ਵਿਚ ਪੰਜ ਆਮ ਨਾਗਰਿਕ ਵੀ ਮਾਰੇ ਗਏ ਹਨ ਜਿਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਖੁਦ ਘਟਨਾ ਵਾਲੀ ਥਾਂ 'ਤੇ ਪੁੱਜ ਕੇ ਜਾਇਜ਼ਾ ਲਿਆ। ਫੈਕਟਰੀ ਮਾਲਕ ਖਿਲਾਫ ਵੀ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਹਾਦਸੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ 13 ਤੱਕ ਪੁੱਜ ਗਈ ਹੈ। ਫਿਲਹਾਲ ਬਚਾਅ ਕਾਰਜ ਲਗਾਤਾਰ ਜਾਰੀ ਹੈ।
31 ਸਾਲ ਬਾਅਦ ਲੰਗਾਹ ਦੀ ਜਗਾ ਬਣੇਗਾ ਨਵਾਂ ਜ਼ਿਲਾ ਪ੍ਰਧਾਨ, ਸੰਸਪੈਂਸ ਬਰਕਰਾਰ
NEXT STORY