ਫਗਵਾੜਾ, (ਜਲੋਟਾ)- ਫਗਵਾੜਾ ਵਿਚ ਚੋਰਾਂ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਅੱਜ ਚੋਰਾਂ ਵਲੋਂ ਦਿਨ ਦਿਹਾੜੇ ਸਥਾਨਕ ਪਲਾਹੀ ਰੋਡ ਦੇ ਕੋਲ ਸਥਿਤ ਪ੍ਰਵਾਸੀ ਮਜ਼ਦੂਰ ਦੇ ਕੁਆਰਟਰ ਵਿਚੋਂ ਚੋਰੀ ਕਰਨ ਤੋਂ ਮਿਲਦੀ ਹੈ। ਚੋਰ ਪ੍ਰਵਾਸੀ ਮਜ਼ਦੂਰ ਦੇ ਕੁਆਰਟਰ ਵਿਚੋਂ 2000 ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਚੋਰਾਂ ਨੇ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦੋਂ ਪ੍ਰਵਾਸੀ ਮਜ਼ਦੂਰ ਅਤੇ ਉਸਦੇ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਗਏ ਹੋਏ ਸਨ।
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਚੋਰ ਕੁਆਰਟਰ ਵਿਚ ਦਾਖਲ ਹੋਏ ਤਾਂ ਤਾਲਾ ਤੋੜ ਕੇ ਜੋ ਕੁਝ ਵੀ ਹੱਥ ਲੱਗਾ ਚੋਰੀ ਕਰ ਕੇ ਫਰਾਰ ਹੋ ਗਏ। ਇਸੇ ਦੌਰਾਨ ਇਲਾਕੇ ਦੀ ਇਕ ਕੋਠੀ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਇਲਾਕੇ ਵਿਚ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨ ਸਨ, ਜਿਨ੍ਹਾਂ ਨੂੰ ਸ਼ੱਕੀ ਹਾਲਾਤ ਵਿਚ ਘੁੰਮਦੇ ਦੇਖਿਆ ਗਿਆ ਹੈ। ਉਨ੍ਹਾਂ ਵਲੋਂ ਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਸ਼ੰਕਾ ਹੈ।
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
NEXT STORY