ਦੀਨਾਨਗਰ : ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ 12 ਹਜ਼ਾਰ ਕਰੋੜ ਰੁਪਏ ਦੇ ਕਣਕ ਘੁਟਾਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਦੀਨਾਨਗਰ ਵਿਖੇ ਕਣਕ ਮੰਡੀ ਦਾ ਦੌਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਬਾਜਵਾ ਨੇ ਮੰਡੀ ਦਾ ਦੌਰਾ ਕਰਨ ਉਪਰੰਤ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੀ ਗੱਲ ਆਖੀ ਹੈ।
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਵਜੂਦ ਨਹੀਂ ਹੈ ਅਤੇ ਇਸ ਨਾਲ ਕਾਂਗਰਸ ਦੇ ਵੋਟ ਨੂੰ ਕੋਈ ਫਰਕ ਨਹੀਂ ਪਵੇਗਾ।
ਉਜੜਿਆ ਹੱਸਦਾ ਖੇਡਦਾ ਪਰਿਵਾਰ, ਕੁੜੀ ਦੇ ਪਿਤਾ ਨੇ ਬਿਆਨ ਕੀਤੀ ਸਹੁਰਿਆਂ ਦੀ ਇਕ-ਇਕ ਕਰਤੂਤ
NEXT STORY