ਚੰਡੀਗੜ੍ਹ (ਭੁੱਲਰ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2022 'ਚ ਵੀ ਮੁੜ ਤੋਂ ਚੋਣ ਲੜਨ ਬਾਰੇ ਦਿੱਤੇ ਗਏ ਬਿਆਨਾਂ 'ਤੇ ਪ੍ਰਤੀਕਿਰਿਆਂ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਪਾਰਟੀ ਆਗੂਆਂ ਦਾ ਮਨੋਬਲ ਵਧਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਬਿਆਨ ਸਾਹਮਣੇ ਆਉਣ ਨਾਲ ਪਾਰਟੀ 'ਚ ਖੁਸ਼ੀ ਪਾਈ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਆਖਰੀ ਚੋਣ ਹੈ ਪਰ ਪੰਜਾਬ ਦੇ ਹਾਲਾਤ ਦੇ ਮੱਦੇਨਜ਼ਰ ਉਨ੍ਹਾਂ ਨੇ ਸਥਿਤੀ ਨੂੰ ਦੇਖਦਿਆਂ ਹੀ ਆਪਣੇ ਫੈਸਲੇ 'ਚ ਤਬਦੀਲੀ ਕੀਤੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ 92 ਸਾਲ ਦੀ ਉਮਰ 'ਚ ਚੋਣ ਲੜ ਸਕਦੇ ਹਨ ਤਾਂ ਕੈਪਟਨ ਕਿਉਂ ਨਹੀਂ ਲੜ ਸਕਦੇ? ਜੇ ਜੇਤੂ ਘੋੜਾ ਸਹੀ ਚੱਲ ਰਿਹਾ ਹੋਵੇ ਤਾਂ ਉਸ ਨੂੰ ਪਾਸੇ ਕਰਨ ਦੀ ਕੀ ਲੋੜ ਹੈ।
ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ : ਭਾਜਪਾ
NEXT STORY