ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਆਮਦ ਦੇ ਮੱਦੇਨਜ਼ਰ ਸੀਚੇਵਾਲ 'ਚ ਤਿਆਰੀਆਂ ਜ਼ੋਰਾਂ 'ਤੇ

You Are HerePunjab
Friday, February 17, 2017-2:02 PM

ਸੁਲਤਾਨਪੁਰ ਲੋਧੀ/ਕਾਲਾ ਸੰਘਿਆਂ (ਧੀਰ, ਸੋਢੀ,ਜੋਸ਼ੀ,ਨਿੱਝਰ) - ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਥਾਪਤ ਕੀਤੇ ਗਏ ਮਾਡਲ ਨੂੰ ਦੇਖਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ 19 ਫਰਵਰੀ ਨੂੰ ਪੰਜਾਬ ਆ ਰਹੇ ਹਨ। ਨਿਰਮਲ ਕੁਟੀਆ ਤੋਂ ਸੰਤ ਸੁਖਜੀਤ ਸਿੰਘ ਨੇ ਦੱਸਿਆ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਿੰਡ ਸੀਚੇਵਾਲ 'ਚ ਦੇਸੀ ਤਕਨੀਕ ਨਾਲ ਸਥਾਪਤ ਕੀਤੇ ਗਏ ਮਾਡਲ ਨੂੰ ਦੇਖਣ ਤੋਂ ਬਾਅਦ ਉਹ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਚੱਲੀ ਕਾਰ ਸੇਵਾ ਦੌਰਾਨ ਨਿਰਮਲ ਕੀਤੀ ਪਵਿੱਤਰ ਵੇਈਂ ਦੇ ਦਰਸ਼ਨ ਕਰਨਗੇ ਤੇ ਸੁਲਤਾਨਪੁਰ ਦੇ ਟਰੀਟਮੈਂਟ ਪਲਾਂਟ ਤੋਂ ਸੋਧ ਕੇ 13 ਕਿਲੋਮੀਟਰ ਇਲਾਕੇ 'ਚ ਖੇਤੀ ਨੂੰ ਲਾਏ ਜਾ ਰਹੇ ਪਾਣੀਆਂ ਨੂੰ ਦੇਖਣਗੇ। ਰੇਲਵੇ ਸਟੇਸ਼ਨ 'ਤੇ ਸਥਾਪਤ ਕੀਤੇ ਸਭ ਤੋਂ ਸਸਤੇ ਟਰੀਟਮੈਂਟ ਪਲਾਂਟ ਦਾ ਵੀ ਨਿਰੀਖਣ ਕਰਨਗੇ। ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨਾਂ ਉਪਰੰਤ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ 'ਤੇ ਪੁੱਜਣਗੇ। ਉਨ੍ਹਾਂ ਦੱਸਿਆ ਕਿ ਨਿਰਮਲ ਕੁਟੀਆ 'ਚ ਸੰਤ-ਮਹਾਪੁਰਸ਼ਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਟਨਾ ਸਾਹਿਬ 'ਚ ਮਨਾਏ ਗਏ 350ਵੇਂ ਪ੍ਰਕਾਸ਼ ਪੁਰਬ ਸਮੇਂ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਇਕ ਨਿਮਾਣੇ ਸੇਵਾਦਾਰ ਵਜੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਲਈ ਸਨਮਾਨਿਤ ਕੀਤਾ ਜਾਵੇਗਾ।


ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

Popular News

.