ਭੁਲੱਥ, (ਰਜਿੰਦਰ)- ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਵੱਲੋਂ ਅੱਜ ਪੱਕੀ ਮੰਡੀ ਭੁਲੱਥ ਵਿਖੇ ਆਪਣੇ ਸਮਰਥਕਾਂ ਸਮੇਤ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਫਾਜ਼ਿਲਕਾ ਦੀ ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਸੰਮਨ ਜਾਰੀ ਕਰਨ ਦੇ ਸਬੰਧ 'ਚ ਇਥੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਪਹਿਲਾਂ ਹੀ ਮੰਗ ਕਰ ਰਹੇ ਸੀ ਕਿ ਖਹਿਰਾ ਨੂੰ ਇਸ ਕੇਸ ਵਿਚ ਸ਼ਾਮਲ ਕੀਤਾ ਜਾਵੇ। ਰਾਣਾ ਨੇ ਕਿਹਾ ਕਿ ਹੈਰੋਇਨ ਸਮੱਗਲਿੰਗ ਦੇ ਮਾਮਲੇ ਵਿਚ ਸੰਮਨ ਜਾਰੀ ਹੋਣ ਪਿੱਛੋਂ ਸੁਖਪਾਲ ਖਹਿਰਾ ਨੂੰ ਹੁਣ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਕੁਲਵੰਤ ਸਿੰਘ ਕੰਤਾ, ਤਜਿੰਦਰ ਸਿੰਘ, ਜਥੇਦਾਰ ਅਜੀਤ ਸਿੰਘ ਰਾਮਗੜ੍ਹ, ਰਛਪਾਲ ਸ਼ਰਮਾ, ਰਣਜੀਤ ਸਿੰਘ ਢਿੱਲੋਂ, ਸ਼ਸ਼ੀ ਕੁਮਾਰ, ਪ੍ਰਭਜੋਤ ਸਿੰਘ ਘੁੰਮਣ, ਜਗਤਾਰ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਜੀਤ ਸਿੰਘ, ਅਮਨਦੀਪ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਕੀ ਕਹਿੰਦੇ ਨੇ ਸੁਖਪਾਲ ਖਹਿਰਾ
ਇਸ ਸਬੰਧੀ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਅਦਾਲਤੀ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਮੇਰੇ ਕੋਲੋਂ ਅਸਤੀਫਾ ਮੰਗਣ ਵਾਲੇ ਪਹਿਲਾਂ ਆਪਣੇ ਨੇਤਾਵਾਂ ਕੋਲੋਂ ਅਸਤੀਫਾ ਮੰਗਣ ਤੇ ਜਦੋਂ ਕੈਪਟਨ ਅਮਰਿੰਦਰ ਅਤੇ ਸੁਖਬੀਰ ਬਾਦਲ ਅਸਤੀਫਾ ਦੇ ਦੇਣਗੇ, ਉਸ ਤੋਂ ਬਾਅਦ ਮੈਂ ਵੀ ਅਸਤੀਫਾ ਦੇ ਦਿਆਂਗਾ।
ਡਰਾਈਵਰ ਨੂੰ ਦਰੱਖਤ ਨਾਲ ਬੰਨ੍ਹ ਕੇ ਹਥਿਆਰਬੰਦ ਲੁਟੇਰੇ ਟਰੱਕ ਲੈ ਕੇ ਫਰਾਰ
NEXT STORY