ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਦਰਜ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ਲਈ ਸੈਕਟਰ ਦੋ ਵਿਚਲੀਆਂ ਦੋਵੇਂ ਬਾਦਲਾਂ ਦੀਆਂ ਕੋਠੀਆਂ ਆਪਣੇ ਕੋਲ ਰੱਖੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ਵਾਲੀਆਂ ਦੋਵੇਂ ਕੋਠੀਆਂ ਆਪਣੇ ਕੋਲ ਹੀ ਰੱਖਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਨੇ 16 ਮਾਰਚ ਨੂੰ ਸਹੁੰ ਚੁੱਕਣ ਤੋਂ ਬਾਅਦ ਸੈਕਟਰ ਦੋ ਵਿਚਲੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕੋਠੀ 45 ਅਤੇ ਇਸ ਦੇ ਨਾਲ ਲੱਗਦੀ ਪਿਛਲੀ ਸਰਕਾਰ ਵਿਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਾਲੀ ਕੋਠੀ ਨੰਬਰ 44 ਵੀ ਆਪਣੇ ਕੋਲ ਰੱਖਣ ਦਾ ਫੈਸਲਾ ਕੀਤਾ ਹੈ। ਇਹ ਦੋਵੇਂ ਕੋਠੀਆਂ ਮੁੱਖ ਮੰਤਰੀ ਨੂੰ ਅਲਾਟ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਵਲੋਂ ਰਿਹਾਇਸ਼ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਨੂੰ ਕੋਠੀਆਂ ਦੀ ਦਸ਼ਾ ਸੁਧਾਰਨ ਦਾ ਕੰਮ ਸੌਂਪਿਆ ਹੋਇਆ ਹੈ।
ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੀ ਰਿਹਾਇਸ਼ ਨਾਲ ਲੱਗਦੀ ਵਿਰੋਧੀ ਧਿਰ ਦੇ ਆਗੂ ਵਾਲੀ ਕੋਠੀ ਆਪਣੇ ਕੋਲ ਰੱਖਣ ਵਿਚ ਸਫਲ ਰਹੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰ ਨੂੰ ਪਿਛਲੀ ਸਰਕਾਰ ਵਿਚ ਜੰਗਲਾਤ ਮੰਤਰੀ ਭਗਤ ਚੁਨੀ ਲਾਲ ਵਾਲੀ ਕੋਠੀ ਦਿੱਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਸਪੀਕਰ ਵਾਲੀ ਕੋਠੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਾਲੀ ਕੋਠੀ ਅਲਾਟ ਕੀਤੀ ਗਈ ਹੈ। ਰਾਜ ਮੰਤਰੀ ਰਜ਼ੀਆ ਸੁਲਤਾਨਾ ਤੇ ਅਰੁਣ ਚੌਧਰੀ ਨੂੰ ਸੈਕਟਰ 39 ਵਿਚ ਕੋਠੀਆਂ ਅਲਾਟ ਕੀਤੀਆਂ ਗਈਆਂ ਹਨ।
24 ਤਰੀਕ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
NEXT STORY