ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ 9 ਜੂਨ ਨੂੰ ਕਾਂਗਰਸ ਸਰਕਾਰ ਖਿਲਾਫ ਲਗਾਏ ਜਾਣ ਵਾਲੇ ਜ਼ਿਲਾ ਪੱਧਰੀ ਧਰਨੇ ਮੁਲਤਵੀ ਕਰ ਦਿੱਤੇ ਹਨ। ਗਠਜੋੜ ਵਲੋਂ ਇਹ ਧਰਨੇ ਹੁਣ 9 ਜੂਨ ਦੀ ਬਜਾਏ 12 ਜੂਨ ਨੂੰ ਦਿੱਤੇ ਜਾਣਗੇ। ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਿਜੇ ਸਾਂਪਲਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 9 ਜੂਨ ਨੂੰ ਸ਼੍ਰੀ ਕਬੀਰ ਜੈਅੰਤੀ ਹੋਣ ਕਰਕੇ ਵੱਖ-ਵੱਖ ਥਾਵਾਂ 'ਤੇ ਸਭਾ ਸੁਸਾਇਟੀਆਂ ਨੇ ਸ਼ਰਧਾ ਦੇ ਨਾਲ ਧਾਰਮਿਕ ਪ੍ਰੋਗਰਾਮ ਉਲੀਕੇ ਹੋਏ ਹਨ। ਇਨ੍ਹਾਂ ਪ੍ਰੋਗਰਾਮਾਂ ਵਿਚ ਕਿਸੇ ਕਿਸਮ ਦਾ ਵਿਘਨ ਨਾ ਪਵੇ ਇਸ ਲਈ ਧਾਰਮਿਕ ਭਾਵਨਾ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਨੇ ਸਵੇਰੇ 10 ਵਜੇ ਤੋਂ ਲੈ ਕੇ ਦੁਪਿਹਰ 12 ਵਜੇ ਤੱਕ ਹੋਣਗੇ।
ਅਮਰਨਾਥ ਦੇ ਯਾਤਰੀਆਂ ਲਈ ਬਾਲਟਾਲ ਭੰਡਾਰੇ 'ਤੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ
NEXT STORY