ਜਲੰਧਰ : ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਹੰਸ ਰਾਜ ਹੰਸ ਨੇ ਸਾਫ ਕੀਤਾ ਹੈ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਨਾ ਕੀ ਨਫਰਤ ਫੈਲਾਉਣ ਦਾ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਹੰਸ ਰਾਜ ਹੰਸ 'ਤੇ ਜਾਤ-ਪਾਤ ਦੇ ਨਾਂ 'ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਸਨ।
ਅਕਾਲੀ ਦਲ ਤੋਂ ਕਾਂਗਰਸ 'ਚ ਆਏ ਹੰਸ ਰਾਜ ਹੰਸ ਨੇ ਚੁਟਕੀ ਲੈਂਦਿਆਂ ਸੁਖਬੀਰ ਬਾਦਲ ਨੂੰ ਕਾਂਗਰਸ 'ਚ ਆਉਣ ਦਾ ਸੱਦਾ ਦਿੱਤਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਬੋਲਦੇ ਹੋਏ ਹੰਸ ਨੇ ਕਿਹਾ ਕਿ ਇਸ ਵਾਰ ਸਰਕਾਰ ਕਾਂਗਰਸ ਦੀ ਹੀ ਬਣੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ।
70 ਸਾਲਾ ਬਜ਼ੁਰਗ ਦੀ ਔਰਤ ਨਾਲ ਬਣਾਈ ਅਸ਼ਲੀਲ ਵੀਡੀਓ, ਮਿੰਨਤਾਂ ਕਰਦਾ ਰਿਹਾ ਪਰ...
NEXT STORY