ਤਰਨਤਾਰਨ/ਭਿੱਖੀਵਿੰਡ/ਖਾਲੜਾ, (ਰਾਜੂ, ਸੁਖਚੈਨ, ਅਮਨ)- ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪੰਨਾ ਲਾਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਚੋਲਾ ਕੋਲੋਂ ਮੁਲਜ਼ਮ ਗੁਰਚਰਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਲਸੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 1000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਚੋਲਾ ਕੋਲੋਂ ਮੁਲਜ਼ਮ ਦਿਲਬਾਗ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਸੁੱਗਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 800 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਬਰ-ਜ਼ਨਾਹ ਦਾ ਵਿਰੋਧ ਕਰਨ 'ਤੇ ਔਰਤ ਨੂੰ ਅੱਗ ਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 'ਤੇ ਕੇਸ ਦਰਜ
NEXT STORY