ਸੰਗਤ ਮੰਡੀ, (ਮਨਜੀਤ)- ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਪਥਰਾਲਾ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਲਗਾਈ ਜਾ ਰਹੀ ਸੀ। ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਪਿੰਡ ਦਾ ਹੀ ਇਕ ਵਿਅਕਤੀ ਮੋਟਰਸਾਈਕਲ 'ਤੇ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 400 ਐੱਲ. ਐੱਲ. ਨਸ਼ੀਲਾ ਘੋਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਗੁਰਮੇਲ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਏਸ਼ੀਆ 'ਚੋਂ ਦੂਜੇ ਨੰਬਰ 'ਤੇ, ਸਹੂਲਤਾਂ ਪੱਖੋਂ ਫਾਡੀ
NEXT STORY