ਚੋਹਲਾ ਸਾਹਿਬ\ਤਰਨਤਾਰਨ (ਨਈਅਰ) - ਕੋਰਟ ਕੰਪਲੈਕਸ ਤਰਨਤਾਰਨ ਵਿਖੇ ਤਾਇਨਾਤ ਇਕ ਪੁਲਸ ਮੁਲਾਜ਼ਮ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਸਵਰਨ ਸਿੰਘ ਪੁੱਤਰ ਵਿਸਾਖਾ ਸਿੰਘ (48) ਪਿੰਡ ਬ੍ਰਹਮਪੁਰਾ ਜਿਸ ਨੇ ਲੰਮਾ ਸਮਾਂ ਪੁਲਸ ਥਾਣਾ ਚੋਹਲਾ ਸਾਹਿਬ ਵਿਖੇ ਡਿਊਟੀ ਨਿਭਾਈ ਅਤੇ ਹੁਣ ਕੋਰਟ ਕੰਪਲੈਕਸ ਤਰਨਤਾਰਨ ਵਿਖੇ ਤਾਇਨਾਤ ਸੀ, ਦੀ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਪੁਲਸ ਮੁਲਾਜ਼ਮ ਦੀ ਦੇਹ ਦਾ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟ ਕਰਵਾਇਆ ਗਿਆ ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।
ਸੁਨੀਲ ਜਾਖੜ ਦੀ ਚੋਣ ਮੁਹਿੰਮ 'ਚ ਵਧ-ਚੜ੍ਹ ਕੇ ਭਾਗ ਲਵਾਂਗੇ : ਮੁਖੀਜਾ
NEXT STORY