ਘਰ 'ਚ ਵੜ ਕੇ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ

You Are HerePunjab
Saturday, February 18, 2017-12:35 AM

ਜਲਾਲਾਬਾਦ(ਬੰਟੀ)- ਨੇੜਲੇ ਪਿੰਡ ਸਜਰਾਨਾ ਨੇੜੇ ਲੱਗਦੀ ਢਾਣੀ ਕੋਟੂ ਰਾਮ ਦੇ ਸਰਪੰਚ ਕਸ਼ਮੀਰ ਸਿੰਘ ਦੇ ਘਰ 'ਚ ਵੜ ਕੇ ਕੁਝ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਮੋਟਰਸਾਈਕਲ ਦੀ ਭੰਨਤੋੜ ਵੀ ਕੀਤੀ। ਪਰਿਵਾਰਕ ਮੈਂਬਰਾਂ ਨੇ ਅੰਦਰੋਂ ਗੇਟ ਬੰਦ ਕਰ ਕੇ ਆਪਣੀ ਜਾਨ ਬਚਾਈ। ਇਸ ਦੀ ਸੂਚਨਾ ਅਰਨੀਵਾਲਾ ਥਾਣੇ 'ਚ ਦੇਣ ਦੇ ਨਾਲ-ਨਾਲ ਪੀੜਤ ਪਰਿਵਾਰ ਨੇ ਜ਼ਿਲਾ ਪੁਲਸ ਮੁਖੀ ਅਤੇ ਡੀ. ਐੱਸ. ਪੀ. ਜਲਾਲਾਬਾਦ ਨੂੰ ਵੀ ਦਿੱਤੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ। ਪਿੰਡ 'ਚ ਪਾਰਟੀਬਾਜ਼ੀ ਚੱਲ ਰਹੀ ਹੈ, ਜਿਸ ਵਿਚ ਮੁੱਖ ਤੌਰ 'ਤੇ ਸਰਪੰਚ ਨਿਸ਼ਾਨਾ ਬਣ ਰਿਹਾ ਹੈ। ਸਰਪੰਚ ਕਸ਼ਮੀਰ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.