ਫਿਰੋਜ਼ਪੁਰ(ਕੁਮਾਰ)-ਫਿਰੋਜ਼ਪੁਰ ਦੇ ਥਾਣਾ ਮੱਖੂ ਦੀ ਪੁਲਸ ਨੇ ਰੇਤ ਦੀ ਨਾਜਾਇਜ਼ ਨਿਕਾਸੀ ਕਰਵਾਉਣ ਸਬੰਧੀ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਅਤੇ ਥਾਣਾ ਘੱਲ ਖੁਰਦ ਦੀ ਪੁਲਸ ਨੇ 1 ਵਿਅਕਤੀ ਨੂੰ ਨਾਜਾਇਜ਼ ਰੇਤਾ ਨਾਲ ਭਰੀ ਟ੍ਰੈਕਟਰ-ਟ੍ਰਾਲੀ ਸਮੇਤ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਖੂ ਦੇ ਏ. ਐੱਸ. ਆਈ. ਸੁਖਦੀਪ ਸਿੰੰਘ ਨੇ ਦੱਸਿਆ ਕਿ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਮਾਮਲੇ 'ਚ ਸੁਖਮੰਦਰ ਸਿੰਘ ਉੱਚ ਉਦਯੋਗਿਕ ਉਨਤੀ ਅਫਸਰ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਜਰਨੈਲ ਸਿੰਘ, ਸ਼ਿੰਦਰ ਸਿੰਘ ਅਤੇ ਮਲਕੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੂਜੇ ਪਾਸੇ ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਕਸਬਾ ਮੁਦੱਕੀ ਦੇ ਏਰੀਆ 'ਚ ਪੁਲਸ ਨੇ ਲਖਵੀਰ ਸਿੰਘ ਉਰਫ ਬਾਦਲ ਨੂੰ ਨਾਜਾਇਜ਼ ਰੇਤਾ ਨਾਲ ਭਰੀ ਟ੍ਰੈਕਟਰ-ਟਰਾਲੀ ਸਮੇਤ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ।
ਵਿਧਵਾ ਔਰਤ ਦੇ ਘਰ ਨੂੰ ਲੱਗੀ ਅੱਗ
NEXT STORY