ਫ਼ਿਰੋਜ਼ਪੁਰ(ਕੁਮਾਰ)—ਝਗੜੇ ਵਾਲੀ ਜ਼ਮੀਨ 'ਚੋਂ ਫਸਲ ਕੱਟ ਕੇ ਵੇਚਣ ਦੇ ਦੋਸ਼ ਵਿਚ ਫਿਰੋਜ਼ਪੁਰ ਸਦਰ ਦੀ ਪੁਲਸ ਨੇ 5 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਸਵਰਾਜ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਜਨੇਰ ਨੇ ਦੋਸ਼ ਲਾਇਆ ਹੈ ਕਿ ਕਥਿਤ ਰੂਪ ਵਿਚ ਦੇਸ਼ਬੀਰ, ਸੁਖਦੀਪ ਸਿੰਘ, ਤਰਲੋਚਨ ਸਿੰਘ, ਵਰਿੰਦਰ ਸਿੰਘ ਅਤੇ ਬਲਵਿੰਦਰ ਕੌਰ ਨੇ ਜ਼ਮੀਨ ਜਿਸ ਦਾ ਕੇਸ ਚੱਲ ਰਿਹਾ ਹੈ, 'ਚੋਂ ਕੰਬਾਈਨ ਅਤੇ ਟਰੈਕਟਰ ਨਾਲ ਫਸਲ ਕੱਟ ਕੇ ਵੇਚ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਨਾਮਜ਼ਦ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਤਰਲੋਚਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ
NEXT STORY