ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)— ਘਰ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਲੈ ਗਏ। ਥਾਣਾ ਸ਼ੇਰਪੁਰ ਦੇ ਪੁਲਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਭਾਨ ਸਿੰਘ ਉਰਫ ਜੱਸੀ ਪੁੱਤਰ ਸੁੱਚਾ ਸਿੰਘ ਵਾਸੀ ਸ਼ੇਰਪੁਰ ਨੇ ਬਿਆਨ ਦਰਜ ਕਰਵਾਏ ਕਿ ਉਹ ਅਤੇ ਉਸ ਦੀ ਪਤਨੀ 23 ਅਪ੍ਰੈਲ ਨੂੰ ਆਪਣੀ ਡਿਊਟੀ ਕਰਨ ਚਲੇ ਗਏ ਸੀ। ਇਸ ਦੌਰਾਨ ਅਣਪਛਾਤੇ ਚੋਰ ਘਰ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਘਰ 'ਚ ਦਾਖਲ ਹੋ ਗਏ ਅਤੇ ਅਲਮਾਰੀ ਦਾ ਜਿੰਦਾ ਤੋੜ ਕੇ ਇਕ ਸੋਨੇ ਦੀ ਅੰਗੂਠੀ, ਇਕ ਹਾਰ, ਚਾਂਦੀ ਦੀਆਂ ਝਾਂਜਰਾਂ, 4500 ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਉਨ੍ਹਾਂ ਦੇ ਭਤੀਜੇ ਨੇ ਟਿਊਬਵੈੱਲ ਦੀ ਸਬਸਿਡੀ ਛੱਡੀ
NEXT STORY