ਚੰਡੀਗੜ੍ਹ : ਦੀਪਇੰਦਰ ਸਿੰਘ ਢਿੱਲੋਂ ਦੀ ਪ੍ਰੈਸ ਕਾਨਫਰੰਸ ਦੀ ਖਬਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦੀਪਇੰਦਰ ਸਿੰਘ ਢਿੱਲੋਂ ਅਤੇ ਹੈਰੀਮਾਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹਟਾ ਦਿੱਤਾ ਹੈ। ਐਤਵਾਰ ਲਗਭਗ 12 ਵਜੇ ਦੀਪਇੰਦਰ ਸਿੰਘ ਢਿੱਲੋਂ ਵਲੋਂ ਸੋਮਵਾਰ ਨੂੰ ਕਾਂਗਰਸ ਵਿਚ ਜਾਣ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਅਕਾਲੀ ਦਲ ਹਰਕਤ ਵਿਚ ਆਇਆ ਅਤੇ ਪਾਰਟੀ ਨੇ ਢਿੱਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹਟਾ ਦਿੱਤਾ। ਦੀਪਇੰਦਰ ਸਿੰਘ ਢਿੱਲੋਂ ਸੋਮਵਾਰ ਦੁਪਹਿਰ ਇਕ ਵਜੇ ਕਾਂਗਰਸ ਭਵਨ ਵਿਚ ਕੀਤੀ ਜਾਣ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਦਾ ਪੱਲਾ ਫੜਨਗੇ।
ਕੈਪਟਨ ਦੇ ਕਰੀਬੀ ਮੰਨੇ ਜਾਂਦੇ ਢਿੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਲਾ ਬਦਲ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ ਪਰ ਬੀਤੇ ਦਿਨੀਂ ਇਕ ਪਰਿਵਾਰਿਕ ਸਮਾਗਮ ਦੌਰਾਨ ਦੀਪਇੰਦਰ ਸਿੰਘ ਢਿੱਲੋਂ ਅਤੇ ਕੈਪਟਨ ਦੀ ਮੁਲਾਕਾਤ ਤੋਂ ਬਾਅਦ ਹੀ ਇਸ ਗੱਲ ਦੀ ਚਰਚਾ ਸੀ ਕਿ ਢਿੱਲੋਂ ਜਲਦ ਘਰ ਵਾਪਸੀ ਕਰ ਸਕਦੇ ਹਨ। ਇਸ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਹੀ ਢਿੱਲੋਂ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ ਅਤੇ ਉਹ ਸੋਮਵਾਰ ਨੂੰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।
ਸੀ.ਬੀ.ਆਈ. ਰੇਡ : ਡਿਪਟੀ ਕਮਿਸ਼ਨਰ ਇਕਨਮ ਟੈਕਸ ਕੋਲੋਂ 2 ਕਿਲੋ ਸੋਨਾ, 20 ਕਿਲੋ ਚਾਂਦੀ, 16 ਲੱਖ ਨਗਦੀ ਬਰਾਮਦ
NEXT STORY