ਰੂਪਨਗਰ, (ਵਿਜੇ)- ਜਮਹੂਰੀ ਕਿਸਾਨ ਸਭਾ ਵੱਲੋਂ ਪਿੰਡ ਜ਼ਿੰਦਾਪੁਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੱਕ ਰੋਸ ਮਾਰਚ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਰੋਸ ਮਾਰਚ ਜ਼ਿੰਦਾਪੁਰ ਤੋਂ ਸ਼ੁਰੂ ਹੋ ਕੇ ਘੁੜਕੇਵਾਲ, ਮਾਲੇਵਾਲ ਤੇ ਗੋਬਿੰਦਗੜ੍ਹ ਆਦਿ ਪਿੰਡਾਂ ਤੱਕ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀਆਂ ਲੋਕਮਾਰੂ ਤੇ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਇਨ੍ਹਾਂ 'ਤੇ ਅਮਲ ਨਹੀਂ ਹੋਇਆ।
ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਪੰਜਾਬ ਦੇ ਸਾਰੇ ਕਿਸਾਨਾਂ ਦੇ ਕਰਜ਼ੇ 'ਤੇ ਲਕੀਰ ਮਾਰੀ ਜਾਵੇ, ਕਿਸਾਨਾਂ ਨੂੰ ਵਿਸ਼ੇਸ਼ ਸਬਸਿਡੀਆਂ ਦਿੱਤੀਆਂ ਜਾਣ, ਸਾਰੀਆਂ ਜਿਣਸਾਂ ਦੀ ਵਾਜਿਬ ਭਾਅ 'ਤੇ ਸਰਕਾਰੀ ਖਰੀਦ ਕੀਤੀ ਜਾਵੇ, ਫਸਲਾਂ ਦਾ ਬੀਮਾ ਕਰ ਕੇ ਪ੍ਰੀਮੀਅਮ ਸਰਕਾਰ ਅਦਾ ਕਰੇ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਪ੍ਰਦਰਸ਼ਨ ਦੌਰਾਨ ਸਭਾ ਦੇ ਜ਼ਿਲਾ ਪ੍ਰਧਾਨ ਮੋਹਨ ਸਿੰਘ ਧਮਾਣਾ, ਸੁਰਿੰਦਰ ਸਿੰਘ, ਸੁਖਚਰਨ ਸਿੰਘ, ਗਿਆਨੀ ਬੰਤ ਸਿੰਘ, ਅਸ਼ੋਕ ਸਿੰਘ, ਸ਼ਮਸ਼ੇਰ ਸਿੰਘ ਹਵੇਲੀ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਕੈਪਟਨ ਅਮਰਿੰਦਰ ਨੇ 1981 ਦੀ 'ਹਾਈਜੈਕਿੰਗ' ਦੇ ਦੋਸ਼ੀਆਂ ਨੂੰ ਕੀਤੀ ਕਾਨੂੰਨੀ ਮਦਦ ਦੀ ਪੇਸ਼ਕਸ਼
NEXT STORY