ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਸਿੰਘ, ਐੱਚ. ਸੀ. ਹਰਜਿੰਦਰ ਸਿੰਘ, ਐੱਚ. ਸੀ. ਸੁਬੇਗ ਸਿੰਘ, ਪੀ. ਐੱਚ. ਜੀ. ਮੁਖਤਿਆਰ ਸਿੰਘ ਦੇ ਨਾਲ ਗਸ਼ਤ ਕਰਦੇ ਹੋਏ ਪਿੰਡ ਕਰਮਜੀਤਪੁਰ ਨੇੜੇ ਰੇਲਵੇ ਫਾਟਕ 'ਤੇ ਮੌਜੂਦ ਸਨ ਤਾਂ ਪਿੰਡ ਕਰਮਜੀਤਪੁਰ ਤਰਫੋਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਨੂੰ ਵੇਖ ਕੇ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਸ ਦਾ ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਸ਼ਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਗੁਰਦੇਵ ਸਿੰਘ ਵਾਸੀ ਲਾਟੀਆਂਵਾਲ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਅਮਰਜੀਤ ਸਿੰਘ, ਐੱਚ. ਸੀ. ਰਜਿੰਦਰ ਸਿੰਘ, ਐੱਚ. ਸੀ. ਚਰਨਜੀਤ ਸਿੰਘ, ਪੀ. ਐੱਚ. ਜੀ. ਕੁਲਦੀਪ ਸਿੰਘ, ਐੱਚ. ਸੀ. ਅਮਰਜੀਤ ਸਿੰਘ ਰੀਡਰ ਆਦਿ ਵੀ ਹਾਜ਼ਰ ਸਨ।
ਮਹਿਲਾ ਸਮੱਗਲਰ ਤੋਂ ਹੈਰੋਇਨ ਬਰਾਮਦ
NEXT STORY