ਅੰਮ੍ਰਿਤਸਰ, (ਛੀਨਾ)- ਹਲਕਾ ਦੱਖਣੀ ਅਧੀਨ ਪੈਂਦੇ ਵਾਰਡ-33 ਦੇ ਨਿਊ ਕਪੂਰ ਨਗਰ ਵਿਖੇ ਪਿਛਲੇ 6 ਮਹੀਨਿਆਂ ਤੋਂ ਸੀਵਰੇਜ ਜਾਮ ਹੋਣ ਕਾਰਨ ਲੋਕ ਬੜੇ ਪ੍ਰੇਸ਼ਾਨ ਹਨ, ਜਿਨ੍ਹਾਂ ਵੱਲੋਂ ਅੱਜ ਨਗਰ ਨਿਗਮ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇਲਾਕਾ ਨਿਵਾਸੀ ਸੁਖਵਿੰਦਰ ਸਿੰਘ ਸੁੰਦਰ, ਹਰਪ੍ਰੀਤ ਸਿੰਘ ਤੇ ਲਖਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਾਡੇ ਇਸ ਮੁਹੱਲੇ 'ਚ ਪਿਛਲੇ ਕਰੀਬ 6 ਮਹੀਨਿਆਂ ਤੋਂ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਘਰਾਂ 'ਚ ਬੈਕ ਮਾਰ ਰਿਹਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਦੀ ਜ਼ਿੰਦਗੀ ਨਰਕ ਨਾਲੋਂ ਵੀ ਬਦਤਰ ਬਣ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਗੰਦਾ ਪਾਣੀ ਗਲੀਆਂ 'ਚ ਹਰ ਵੇਲੇ ਖੜ੍ਹਾ ਰਹਿੰਦਾ ਹੈ, ਜਿਸ ਤੋਂ ਪੈਦਾ ਹੋ ਰਹੀਆਂ ਭਿਆਨਕ ਬੀਮਾਰੀਆਂ ਦੀ ਲਪੇਟ 'ਚ ਇਲਾਕਾ ਨਿਵਾਸੀ ਆ ਰਹੇ ਹਨ। ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਸੰਬੰਧਿਤ ਕੌਂਸਲਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਿਲ ਕੇ ਬੇਨਤੀਆਂ ਕਰ ਚੁੱਕੇ ਹਾਂ ਪਰ ਅੱਜ ਤੱਕ ਸਾਡੀ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ ਗਿਆ, ਜਿਸ ਦਾ ਖਮਿਆਜ਼ਾ ਇਲਾਕਾ ਨਿਵਾਸੀ ਭੁਗਤਣ ਲਈ ਮਜਬੂਰ ਹਨ।
ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਰਣਜੀਤ ਸਿੰਘ, ਹਰਵਿੰਦਰ ਸਿੰਘ, ਕੁਲਦੀਪ ਕੌਰ, ਹਰਜੀਤ ਕੌਰ, ਚੰਚਲ ਕੌਰ, ਫੂਲਾ ਰਾਣੀ, ਮਨਦੀਪ ਕੁਮਾਰ, ਸਲਿੰਦਰ ਸਿੰਘ ਤੇ ਰਵਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਮੌਜੂਦ ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫਤੇ 'ਚ ਸਾਡੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਸੁਲਤਾਨਵਿੰਡ ਰੋਡ 'ਤੇ ਅਣਮਿਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ।
ਡੇਰਾ ਮੁਖੀ ਅਤੇ ਸਿਆਸੀ ਗਠਜੋੜ ਹਿੰਸਾ ਲਈ ਜ਼ਿੰਮੇਵਾਰ
NEXT STORY