ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ (ਦਿਹਾਤੀ) ਪ੍ਰਧਾਨ ਨਿਯੁਕਤ ਕੀਤਾ ਗਿਆ। ਰੋਜੀ ਬਰਕੰਦੀ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਇਸ ਅਹੁਦੇ 'ਤੇ ਸਨ, ਉਹ ਲਗਭਗ ਤਿੰਨ ਸਾਲ ਇਸ ਅਹੁਦੇ 'ਤੇ ਰਹੇ। ਉਸ ਤੋਂ ਪਹਿਲਾ ਲੰਮਾ ਸਮਾਂ ਰੋਜੀ ਬਰਕੰਦੀ ਦੇ ਪਿਤਾ ਮਨਜੀਤ ਸਿੰਘ ਬਰਕੰਦੀ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ। ਬੀਤੀ ਅਕਾਲੀ-ਭਾਜਪਾ ਸਰਕਾਰ ਦੌਰਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਯੂਥ ਅਕਾਲੀ ਦਲ ਮਾਲਵਾ ਜੋਨ 1 ਦੇ ਪ੍ਰਧਾਨ ਰਹੇ ਹਨ। ਪ੍ਰਧਾਨ ਨੇ ਨਿਯੁਕਤੀ ਤੋਂ ਬਾਅਦ ਰੋਜੀ ਬਰਕੰਦੀ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਵੱਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ। ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਕੋਟਭਾਈ, ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ।
ਕੈਪਟਨ ਸਰਕਾਰ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰਾਂ ਦ੍ਰਿੜ - ਹਰਮਿੰਦਰ ਗਿੱਲ
NEXT STORY