ਫਿਲੌਰ\ਜਲੰਧਰ : ਫਿਲੌਰ ਦੇ ਪਿੰਡ ਲਸਾੜਾ ਵਿਚ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕਾ ਦੀ ਭੈਣ ਨੇ ਦੱਸਿਆ ਕਿ ਦਾਜ ਲਈ ਸਹੁਰਾ ਪਰਿਵਾਰ ਵਾਲੇ ਉਸ ਦੀ ਭੈਣ ਨਾਲ ਕੁੱਟਮਾਰ ਕਰਦੇ ਸਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਉਧਰ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਾਜ ਦੇ ਲੋਭੀਆਂ ਨੇ ਹੁਣ ਤਕ ਕਿੰਨੀਆਂ ਹੀ ਧੀਆਂ ਦੀ ਜਾਨ ਲੈ ਲਈ ਹੈ। ਅਜਿਹੇ ਦੋਸ਼ੀਆਂ ਖਿਲਾਫ ਪ੍ਰਸ਼ਾਸਨ ਵਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਬੱਸ ਤੇ ਕਾਰ ਦੀ ਹੋਈ ਟੱਕਰ, ਬੱਸ ਡਰਾਈਵਰ ਖਿਲਾਫ ਮੁਕੱਦਮਾ ਦਰਜ
NEXT STORY