ਸੁਲਤਾਨਪੁਰ ਲੋਧੀ (ਅਸ਼ਵਨੀ)— ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਵੱਖ-ਵੱਖ ਪਿੰਡਾਂ ਨਾਲ ਜੋੜਨ ਵਾਲੀਆਂ ਡਰੇਨ ਪੁਲੀਆਂ ਦੀ ਰੇਲਿੰਗ ਟੁੱਟੀ ਹੋਣ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ। ਯਾਦ ਰਹੇ ਕਿ ਇਤਿਹਾਸਕ ਨਗਰੀ ਡੱਲਾ ਤੇ ਪਿੰਡ ਬੂਸੋਵਾਲ ਰੋਡ ਤੇ ਡਰੇਨ ਪੁਲੀਆਂ 'ਤੇ ਰੇਲਿੰਗ ਨਿਰਮਾਣ ਦੀ ਮੰਗ ਖੇਤਰ ਨਿਵਾਸੀ ਲੰਬੇ ਸਮੇਂ ਤੋਂ ਕਰਦੇ ਚੱਲੇ ਆ ਰਹੇ ਹਨ ਪਰ ਅੱਜ ਤਕ ਉਨ੍ਹਾਂ ਦੀ ਇਕ ਛੋਟੀ ਜਿਹੀ ਮੰਗ ਨੂੰ ਬੂਰ ਨਹੀਂ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਅਤੇ ਪਿੰਡਾਂ ਨੂੰ ਆਪਸ 'ਚ ਜੋੜਨ ਵਾਲੀਆਂ ਇਨ੍ਹਾਂ ਪੁਲੀਆਂ 'ਤੇ ਰੇਲਿੰਗ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ।
ਲੁਧਿਆਣਾ : ਕੈਪਟਨ ਨੇ ਟਵੀਟ ਕਰਕੇ ਦਿੱਤੀ ਜਿੱਤ ਦੀ ਵਧਾਈ
NEXT STORY