ਮੰਡੀ ਲੱਖੇਵਾਲੀ, (ਸੁਖਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬੀਤੇ ਦਿਨ ਪਿੰਡ ਭਾਗਸਰ ਵਿਖੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾ ਦਿੱਤੀ।
ਯੂਨੀਅਨ ਦੇ ਜ਼ਿਲਾ ਸਕੱਤਰ ਗੁਰਾਂਦਿੱਤਾ ਸਿੰਘ, ਬਲਾਕ ਪ੍ਰਧਾਨ ਕਾਮਰੇਡ ਜਗਦੇਵ ਸਿੰਘ, ਬਲਾਕ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ ਤੇ ਇਕਾਈ ਪ੍ਰਧਾਨ ਹਰਫੂਲ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਉਹ ਇਸ ਮਸਲੇ ਵਿਚ ਕਿਸਾਨਾਂ ਦਾ ਪੂਰਾ ਸਾਥ ਦੇਣਗੇ। ਪਤਾ ਲੱਗਾ ਹੈ ਕਿ ਸਿਵਲ ਪ੍ਰਸ਼ਾਸਨ ਤੇ ਪੁਲਸ ਵਿਭਾਗ ਦਾ ਕੋਈ ਅਧਿਕਾਰੀ ਨਹੀਂ ਪੁੱਜਾ।
ਦੂਜੇ ਪਾਸੇ ਨੰਦਗੜ੍ਹ, ਭੰਗਚੜੀ, ਬੱਲਮਗੜ੍ਹ ਤੇ ਹੋਰਨਾਂ ਪਿੰਡਾਂ 'ਚ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ।
22 ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਨੂੰ 8 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ
NEXT STORY