ਜਲੰਧਰ-ਚਿੱਟੇ ਮੱਛਰ ਕਾਰਨ ਫਸਲਾਂ ਦੀ ਹੋਈ ਤਬਾਹੀ ਤੋਂ ਬਾਅਦ ਪੰਜਾਬ ਦੀਆਂ 8 ਕਿਸਾਨ ਜੱਥੇਬੰਦੀਆਂ ਵਲੋਂ ਸੂਬੇ ਦੇ 12 ਜ਼ਿਲਿਆਂ 'ਚ ਬੁੱਧਵਾਰ ਨੂੰ ਰੇਲ ਆਵਾਜਾਈ ਠੱਪ ਕੀਤੀ ਗਈ ਅਤੇ ਇਸ ਦੌਰਾਨ ਕਈ ਥਾਵਾਂ 'ਤੇ ਟਰੇਨਾਂ ਨੂੰ ਰੋਕਿਆ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਕਿਸਾਨਾਂ ਦਾ 'ਰੇਲ ਰੋਕੋ ਅੰਦੋਲਨ' ਵੀਰਵਾਰ ਨੂੰ ਵੀ ਇੰਝ ਹੀ ਜਾਰੀ ਰਹੇਗਾ। ਕਈ ਥਾਵਾਂ 'ਤੇ ਇਸ ਅੰਦੋਲਨ ਨੂੰ ਰੋਕਣ ਲਈ ਪੰਜਾਬ ਪੁਲਸ ਵਲੋਂ ਕਰੀਬ 200 ਕਿਸਾਨਾਂ ਸਮੇਤ ਔਰਤਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਪਰ ਇਸ ਦੇ ਬਾਵਜੂਦ ਵੀ ਕਿਸਾਨ ਪਿੱਛੇ ਨਹੀਂ ਹਟ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਪਿੱਛੇ ਹਟਣਗੇ। ਕਿਸਾਨਾਂ ਨੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਅਤੇ ਦੋਸ਼ੀਆਂ 'ਤੇ ਪਰਚਾ ਦਰਜ ਕਰਨ ਅਤੇ ਝੋਨੇ ਦੀਆਂ ਕੀਮਤਾਂ ਵਧਾਏ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗ ਹੈ ਕਿ ਨਰਮੇ 'ਤੇ ਮੁਆਵਜ਼ਾ 40,000 ਰੁਪਏ ਪ੍ਰਤੀ ਕਿਲੋ ਦਿੱਤਾ ਜਾਵੇ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਵਿਸ਼ਵ ਦੀਆਂ 100 ਪ੍ਰਭਾਵਸ਼ਾਲੀ ਸਿੱਖ ਸਖਸ਼ੀਅਤਾਂ ਦੀ ਸੂਚੀ ਜਾਰੀ, ਜਾਣੋ ਪੰਜਾਬ ਦੇ ਨੇਤਾਵਾਂ ਨੂੰ ਮਿਲਿਆ ਕਿਹੜਾ ਸਥਾਨ (ਤਸਵ
NEXT STORY