ਸੰਗਰੂਰ : ਕੈਪਟਨ ਸਰਕਾਰ ਨੇ ਭਾਵੇਂ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕਮੇਟੀ ਬਣਾ ਦਿੱਤੀ ਹੈ ਪਰ ਕਿਸਾਨਾਂ ਵਲੋਂ ਖੁਦਕੁਸ਼ੀਆਂ ਅਜੇ ਵੀ ਜਾਰੀ ਹਨ ਅਤੇ ਇਸ ਦੇ ਨਾਲ ਹੀ ਜਾਰੀ ਹੈ ਇਨ੍ਹਾਂ ਖੁਦਕੁਸ਼ੀਆਂ 'ਤੇ ਸਿਆਸਤ। ਸੰਗਤਪੁਰਾ 'ਚ ਇਕ ਕਰਜ਼ਾਈ ਕਿਸਾਨ ਨਾਜਰ ਸਿੰਘ ਵਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ 'ਆਪ' ਵਿਧਾਇਕ ਅਮਨ ਅਰੋੜਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਕਿਸਾਨ ਦੀਆਂ ਖੁਦਕੁਸ਼ੀਆਂ 'ਤੇ ਵੱਟੀ ਗਈ ਚੁੱਪ ਨੂੰ ਲੈ ਕੇ ਕੈਪਟਨ ਨੂੰ ਲੰਮੇ ਹੱਥੀਂ ਲਿਆ। 'ਆਪ' ਆਗੂ ਨੇ ਕਿਹਾ ਕਿ ਕਿਸਾਨ ਖੁਦਕੁਸ਼ੀਆਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੱਟੀ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ।
ਪੰਜਾਬ ਵਿਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵਲੋਂ ਲਗਾਤਾਰ ਖੁਦਕੁਸ਼ੀਆਂ ਕੀਤੀਆਂ ਜਾ ਰਿਹਾ ਹੈ ਜਦਕਿ ਚੋਣਾਂ ਦੌਰਾਨ ਕਿਸਾਨਾਂ ਨੂੰ ਵੱਡੇ ਦਾਅਵੇ ਕਰਕੇ ਸੱਤਾ 'ਚ ਆਈ ਕੈਪਟਨ ਸਰਕਾਰ ਇਨ੍ਹਾਂ ਦਾ ਕਰਜ਼ਾ ਮੁਆਫ ਕਰਨ ਲਈ ਅਜੇ ਤੱਕ ਕੋਈ ਠੋਸ ਨਹੀਂ ਬਣਾ ਸਕੀ ਹੈ।
ਇਸ ਪ੍ਰਾਈਵੇਟ ਐਂਬੂਲੈਂਸ ਡਰਾਈਵਰ ਨੇ ਪੇਸ਼ ਕੀਤੀ ਇਨਸਾਨੀਅਤ ਦੀ ਅਨੋਖੀ ਮਿਸਾਲ, ਜਾਣੋਂ ਕਿਵੇਂ...
NEXT STORY