ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਅਕਾਲੀ ਦਲ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਮਹਿਲਾ ਆਗੂ ਜਸਵਿੰਦਰ ਕੌਰ ਸ਼ੇਰਗਿੱਲ ਨੂੰ ਅਰਧ ਨਗਨ ਕਰਕੇ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ ਮਾਨਯੋਗ ਹਾਈਕੋਰਟ ਵਿਚ ਰਿੱਟ ਪਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੇ ਦੱਸਿਆ ਕਿ ਇਸ ਸੰਬੰਧੀ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਬੀਬੀ ਮਨਪ੍ਰੀਤ ਹੁੰਦਲ ਨੂੰ ਬਰਨਾਲਾ ਵਿਖੇ ਵਿਸ਼ੇਸ਼ ਤੌਰ 'ਤੇ ਭੇਜਿਆ। ਬੀਬੀ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਕੋਲੋਂ ਸਾਰੇ ਕਾਗਜ਼ ਪੱਤਰਾਂ 'ਤੇ ਦਸਤਖਤ ਕਰਵਾ ਲਏ ਗਏ ਹਨ ਅਤੇ ਹੁਣ ਮੇਰੇ ਵਲੋਂ ਵੀ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਜੱਦੋ-ਜਹਿਦ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖਤ ਸਜ਼ਾ ਮਿਲ ਸਕੇ।
ਨਗਰ ਕੌਂਸਲ ਭੋਗਪੁਰ ਦੇ 13 ਵਾਰਡ ਹੀ ਸੰਵੇਦਨਸ਼ੀਲ, ਹੋਰ ਪੁਲਸ ਮੰਗਵਾਈ
NEXT STORY