ਕਪੂਰਥਲਾ, (ਮਲਹੋਤਰਾ)- ਕਪੂਰਥਲਾ ਤੇ ਆਸ-ਪਾਸ ਦੇ ਤਿੰਨ ਵੱਖ-ਵੱਖ ਖੇਤਰਾਂ 'ਚ ਹੋਏ ਸੜਕ ਹਾਦਸਿਆਂ 'ਚ 5 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜ਼ਖਮੀਆਂ 'ਚ ਇਕ ਔਰਤ ਵੀ ਸ਼ਾਮਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਇਲਾਜ ਅਧੀਨ ਸੁਬੇਗ ਸਿੰਘ ਪੁੱਤਰ ਬੂਟਾ ਸਿੰਘ ਨਿਵਾਸੀ ਪਿੰਡ ਸੁਰਖਪੁਰ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਮੋਟਰਸਾਈਕਲ 'ਤੇ ਆਪਣੀ ਮਾਂ ਹਰਬੰਸ ਕੌਰ ਦੇ ਨਾਲ ਪਿੰਡ ਉੱਚਾ ਤੋਂ ਸੁਰਖਪੁਰ ਆ ਰਹੀ ਸੀ। ਜਦੋਂ ਪਿੰਡ ਸੈਫਲਾਬਾਦ ਦੇ ਕਰੀਬ ਪਹੁੰਚੇ ਤਾਂ ਤੇਜ਼ ਰਫਤਾਰ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ। ਡਿਊਟੀ 'ਤੇ ਤਾਇਨਾਤ ਡਾਕਟਰ ਨੇ ਔਰਤ ਦੀ ਹਾਲਤ ਨੂੰ ਚਿੰਤਾਜਨਕ ਦੱਸਿਆ ਕਿ ਜਿਸ 'ਤੇ ਉਸਦੇ ਪਰਿਵਾਰਿਕ ਮੈਂਬਰ ਉਸਨੂੰ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ 'ਚ ਲੈ ਗਏ।
ਇਸੇ ਤਰ੍ਹਾਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਪਣਾ ਇਲਾਜ ਕਰਵਾ ਰਹੇ ਨੀਰਜ ਪੁੱਤਰ ਰਘੂ ਨਿਵਾਸੀ ਪਿੰਡ ਗਾਜੀਪੁਰ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਆਪਣੇ ਸਾਥੀ ਵਿਸ਼ਾਲ ਦੇ ਨਾਲ ਮੋਟਰਸਾਈਕਲ 'ਤੇ ਘਰ ਤੋਂ ਕਿਸੇ ਕੰਮ ਦੇ ਲਈ ਜਾ ਰਿਹਾ ਸੀ ਕਿ ਰਸਤੇ 'ਚ ਇਕ ਵਾਹਨ ਨੇ ਇਕਦਮ ਮੋੜ ਕੱਟਣ ਦੀ ਕੋਸ਼ਿਸ਼ ਕੀਤੀ , ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਸਲਿੱਪ ਹੋ ਗਿਆ, ਜਿਸ ਨਾਲ ਉਹ ਦੋਵੇਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਨੂੰ ਚਿੰਤਾਜਨਕ ਦੇਖ ਕੇ ਉਸਦੇ ਪਰਿਵਾਰਿਕ ਮੈਂਬਰ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਲੈ ਆਏ। ਇਕ ਹੋਰ ਮਾਮਲੇ 'ਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਪਣਾ ਇਲਾਜ ਕਰਵਾ ਰਹੇ ਸੁਖਵਿੰਦਰ ਸਿੰਘ ਪੁੱਤਰ ਪ੍ਰੇਮਨਾਥ ਨਿਵਾਸੀ ਮੁਹੱਲਾ ਮਹਿਤਾਬਗੜ੍ਹ ਕਪੂਰਥਲਾ ਮੋਟਰਸਾਈਕਲ 'ਤੇ ਜਲੰਧਰ ਤੋਂ ਕਪੂਰਥਲਾ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਖੈਰਾ ਮਾਝਾ ਨਜ਼ਦੀਕ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਕਰਿਆਨੇ ਦੀ ਦੁਕਾਨ ਦੀ ਛੱਤ ਪਾੜ ਕੇ ਚੋਰ 35 ਹਜ਼ਾਰ ਨਕਦੀ ਚੁਰਾ ਕੇ ਫਰਾਰ
NEXT STORY