ਜਲੰਧਰ (ਧਵਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਸ 'ਚ ਇਕ ਹੋਰ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਸੰਭਾਵਿਤ 30 ਅਪ੍ਰੈਲ ਦੇ ਨੇੜੇ-ਤੇੜੇ ਕਈ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਸਕਦੇ ਹਨ। ਸੀਨੀਅਰ ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਈ ਨਵੇਂ ਐੱਸ. ਐੱਸ. ਪੀਜ਼ ਤਾਇਨਾਤ ਕੀਤੇ ਜਾਣਗੇ, ਜਦਕਿ ਵਿਵਾਦਾਂ ਦੇ ਘੇਰੇ 'ਚ ਰਹੇ ਕਈ ਪੁਲਸ ਅਧਿਕਾਰੀਆਂ ਨੂੰ ਤਬਦੀਲ ਕਰ ਦਿੱਤਾ ਜਾਵੇਗਾ। ਕੈਪਟਨ ਖੁਦ ਹੁਣ ਪੁਲਸ ਅਧਿਕਾਰੀਆਂ ਦੇ ਤਬਾਦਲਿਆਂ 'ਤੇ ਨਿਗਾਹ ਰੱਖਣਗੇ। ਸੰਭਾਵਿਤ ਮੁੱਖ ਮੰਤਰੀ ਵਲੋਂ ਇਸ ਸਬੰਧ 'ਚ ਡੀ. ਜੀ. ਪੀ. ਸੁਰੇਸ਼ ਅਰੋੜਾ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਮੁੱਖ ਮੰਤਰੀ ਵਲੋਂ ਆਪਣੇ ਨੇੜਲੇ ਕੁਝ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲਿਆਂ 'ਚ ਐੱਸ. ਐੱਸ. ਪੀਜ਼ ਦੀ ਕਮਾਨ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਕੁਝ ਜ਼ਿਲਿਆਂ 'ਚ ਨਵੇਂ ਡਿਪਟੀ ਕਮਿਸ਼ਨਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੀ ਨਿਯੁਕਤੀ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਦੀ ਦੇਖ-ਰੇਖ 'ਚ ਹੋਵੇਗੀ, ਕਿਉਂਕਿ ਸੁਰੇਸ਼ ਕੁਮਾਰ ਨੂੰ ਪਤਾ ਹੈ ਕਿ ਕੌਣ-ਕੌਣ ਈਮਾਨਦਾਰ ਅਧਿਕਾਰੀ ਹੈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰਾਂ ਦੇ ਅਹੁਦੇ 'ਤੇ ਨਿਯੁਕਤ ਕੀਤਾ ਜਾ ਸਕਦਾ ਹੈ।
ਫਾਰਮੇਸੀ ਦੇ ਲਾਇਸੈਂਸ ਦੇ ਨਾਂ 'ਤੇ 3.50 ਲੱਖ ਦੀ ਠੱਗੀ
NEXT STORY