ਪਟਿਆਲਾ (ਬਲਜਿੰਦਰ) - ਸ਼ਹਿਰ ਦੇ ਖਾਲਸਾ ਮੁਹੱਲੇ ਦੀ ਰਹਿਣ ਵਾਲੀ ਲੜਕੀ ਪਾਇਲ ਨੇ ਆਪਣੇ ਪ੍ਰੇਮੀ ਅਤੇ ਪੁਲਸ ਤੋਂ ਨਾਰਾਜ਼ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਜੂਦ ਗੌਤੇਖੋਰਾਂ ਨੇ ਉਸ ਨੂੰ ਪਾਣੀ 'ਚੋਂ ਕੱਢ ਕੇ ਬਚਾ ਲਿਆ ਪਰ ਜ਼ਹਿਰੀਲੀ ਵਸਤੂ ਖਾਣ ਕਾਰਨ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਸੀ, ਜਿਸ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਉਕਤ ਪੀੜਤ ਲੜਕੀ ਨੇ ਦੋਸ਼ ਲਾਇਆ ਕਿ ਉਸ ਦੇ ਪ੍ਰੇਮੀ ਦੇ ਉਸ ਨਾਲ ਵਿਆਹ ਕਰਵਾਉਣ ਲਈ ਪਹਿਲਾਂ ਹਾਂ ਕਰ ਦਿੱਤੀ। ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਮੰਗਣੀ ਦੀ ਤਾਰੀਕ ਤੈਅ ਕਰਨ 'ਤੇ ਉਹ ਮੰਗਣੀ ਵਾਲੇ ਦਿਨ ਆਇਆ ਹੀ ਨਹੀਂ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਪੀੜਤ ਲੜਕੀ ਨੇ ਵੂਮੈਨ ਸੈਲ ਦੀ ਇੰਚਾਰਜ 'ਤੇ ਦੋਸ਼ ਲਾਉਦਿਆਂ ਕਿਹਾ ਕਿ ਕਾਰਵਾਈ ਨਾ ਹੋਣ ਕਾਰਨ ਉਹ ਬੇਟੀ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਮੰਗਲਵਾਰ ਸ਼ਾਮ ਦੀ ਹੈ। ਲੜਕੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਡ ਨੋਟ ਵੀ ਲਿਖਿਆ ਸੀ, ਜਿਸ 'ਚ ਦੋਸ਼ੀ ਪ੍ਰੇਮੀ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਸ਼ਾਮਲ ਸਨ। ਇਸੇ ਕਾਰਨ ਉਹ ਐੱਸ.ਐੱਸ.ਪੀ. ਤੋਂ ਲੈ ਕੇ ਥਾਣੇ ਤੱਕ ਗਈ ਅਤੇ ਇਸ ਤੋਂ ਬਾਅਦ ਉਹ ਵੂਮੈਨ ਸੈਲ ਗਈ ਪਰ ਉਸ ਨੂੰ ਕਿਤੇ ਵੀ ਇਨਸਾਫ ਨਹੀਂ ਮਿਲਿਆ। ਮੌਕੇ 'ਤੇ ਮੌਜੂਦ ਭੋਲੇ ਸ਼ੰਕਰ ਡਾਇਵਰਜ਼ ਕਲਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ।
ਮੋਹਾਲੀ : 240 ਗ੍ਰਾਮ ਹੈਰੋਇਨ ਸਮੇਤ 2 ਨਾਈਜੀਰੀਅਨ ਗ੍ਰਿਫਤਾਰ
NEXT STORY