ਗੁਰਦਾਸਪੁਰ-ਗੁਰਦਾਸਪੁਰ 'ਚ ਸੋਮਵਾਰ ਨੂੰ ਹੋਏ ਵੱਡੇ ਅੱਤਵਾਦੀ ਹਮਲੇ ਦੌਰਾਨ ਪੁਲਸ ਅਤੇ ਫੌਜ ਵਲੋਂ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਸੀ। ਇਨ੍ਹਾਂ ਅੱਤਵਾਦੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸ਼ੁਰੂ ਹੋ ਚੁੱਕਾ ਹੈ। ਤਿੰਨਾਂ ਦਾ ਪੋਸਟਮਾਰਟਮ ਕਰਨ ਲਈ 9 ਡਾਕਟਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ 'ਚ 27 ਜੁਲਾਈ ਨੂੰ ਦੀਨਾਨਗਰ ਥਾਣੇ 'ਚ ਵੱਡਾ ਅੱਤਵਾਦੀ ਹਮਲਾ ਹੋਇਆ ਸੀ, ਜਿਸ ਦੌਰਾਨ ਪੁਲਸ ਜਵਾਨਾਂ ਸਮੇਤ 13 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਪੰਜਾਬ ਪੁਲਸ ਅਤੇ ਫੌਜ ਦੇ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰਕੇ ਵੱਡੀ ਸਫਲਤਾ ਹਾਸਲ ਕਰ ਲਈ ਸੀ।
ਗੁਰਦਾਸਪੁਰ ਹਮਲੇ 'ਤੇ ਕੈਪਟਨ ਨੇ DGP ਸੈਣੀ 'ਤੇ ਕੀਤਾ ਵੱਡਾ ਵਾਰ, ਜਾਣੋ ਕੀ ਕਿਹਾ
NEXT STORY