ਲੁਧਿਆਣਾ : ਸਥਾਨਕ ਨੂਰਵਾਲਾ ਰੋਡ 'ਤੇ ਆਨੰਦਪੁਰੀ ਕਾਲੋਨੀ 'ਚ ਸਥਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਟਕਾ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਬੇਅਦਬੀ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਸ ਫੋਰਸ ਘਟਨਾ ਸਥਾਨ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਬੇਅਦਬੀ ਦੇ ਮਾਮਲੇ 'ਚ ਇਕ ਹਰਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਨਹੀਂ ਮਿਲੇ ਲਾਪਤਾ ਬੱਚੇ, ਪੁਲਸ ਖਿਲਾਫ ਰੋਸ
NEXT STORY