ਬੁਢਲਾਡਾ (ਮਨਜੀਤ) : ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵੱਲੋਂ ਫੂਡ ਪ੍ਰਾਜੈਕਟ ਪੰਜਾਬ ਵਿਚ ਲਾਉਣ ਲਈ ਸਕੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਆਪਣੇ ਪੈਰਾਂ ਸਿਰ ਖੜ੍ਹੇ ਹੋ ਕੇ ਕਰਜ਼ੇ ਦੀ ਮਾਰ ਤੋਂ ਬਚ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਝੂਠ ਦੀਆਂ ਫੋੜੀਆਂ ਦਾ ਸਹਾਰਾ ਲਿਆ ਹੈ ਕਿਉਂਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਕਿਸਾਨਾਂ ਦੀ ਸੱਚਮੁੱਚ ਹੀ ਹਿਤੈਸ਼ੀ ਹੈ ਤਾਂ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਕੀਤਾ ਵਾਅਦਾ ਪੂਰਾ ਕਰੇ ਨਹੀਂ ਤਾਂ ਬੋਲੇ ਹੋਏ ਝੂਠ ਦੀ ਪੰਜਾਬ ਦੀ ਜਨਤਾ ਤੋਂ ਮੁਆਫੀ ਮੰਗੇ।
ਅੱਗੇ ਬੋਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਅਕਾਲੀ ਵਰਕਰਾਂ 'ਤੇ ਤਸ਼ੱਦਦ ਢਾਇਆ ਜਾ ਰਿਹਾ ਹੈ ਤੇ ਪੰਜਾਬ ਪੁਲਸ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਇੱਕ ਜੁੱਟ ਹੋ ਕੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਅਤੇ ਹਰ ਵਰਕਰ ਨਾਲ ਸ਼੍ਰੋਮਣੀ ਅਕਾਲੀ ਦੀ ਲੀਡਰਸ਼ਿਪ ਚੱਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਮਾਲਵਾ ਜ਼ੋਨ-1 ਦੇ ਜਨਰਲ ਸੈਕਟਰੀ ਰਘੁਵੀਰ ਸਿੰਘ ਮਾਨਸਾ, ਰਾਈਸ ਮਿਲਰਜ਼ ਜ਼ਿਲਾ ਮਾਨਸਾ ਦੇ ਪ੍ਰਧਾਨ ਸ਼ਾਮ ਲਾਲ ਧਲੇਵਾਂ, ਸਿਮਰਜੀਤ ਕੌਰ ਸਿੰਮੀ ਵੀ ਮੌਜੂਦ ਸਨ।
ਪਾਣੀ ਦੀ ਸਪਲਾਈ ਨਾ ਆਉਣ ਤੋਂ ਪ੍ਰੇਸ਼ਾਨ ਔਰਤਾਂ ਪ੍ਰਗਟਾਇਆ ਰੋਸ
NEXT STORY