ਮੁੱਲਾਂਪੁਰ ਦਾਖਾ (ਸੰਜੀਵ) : ਮਾਡਲ ਥਾਣਾ ਦਾਖਾ ਦੀ ਪੁਲਸ ਨੇ ਹੈੱਡ ਕਾਂਸਟੇਬਲ ਬਲਵੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਮੇਜਰ ਸਿੰਘ ਪੁੱਤਰ ਹਰਭਜਨ ਸਿੰਘ, ਬਲਜਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੁੱਲਾਂਪੁਰ ਖਿਲਾਫ ਮੁਕੱਦਮਾ ਨੰਬਰ 65, ਧਾਰਾ 448, 323, 506, 295, 148, 149 ਆਈ. ਪੀ. ਸੀ. ਤਹਿਤ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।
ਥਾਣਾ ਦਾਖਾ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਅਨੁਸਾਰ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਬਲਵੀਰ ਸਿੰਘ ਨੇ ਐੱਸ. ਐੱਸ. ਪੀ. ਜਗਰਾਓਂ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨਾਲ ਉਕਤ ਕਥਿਤ ਦੋਸ਼ੀਆਂ ਵੱਲੋਂ ਕਈ ਵਾਰ ਕੁੱਟਮਾਰ ਕੀਤੀ ਗਈ ਅਤੇ ਹਰੇਕ ਵਾਰ ਉਸ ਨੇ ਕਥਿਤ ਦੋਸ਼ੀਆਂ ਖਿਲਾਫ ਲਿਖਤੀ ਸ਼ਿਕਾਇਤ ਦਿੱਤੀ ਪਰ ਮੇਰੀ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਫਿਰ ਉਸ ਨੇ ਪੁਲਸ ਹੈਲਪਲਾਈਨ ਨੰਬਰ 181 'ਤੇ ਵੀ ਸ਼ਿਕਾਇਤ ਦਿੱਤੀ, ਜਿਸ 'ਤੇ ਕਾਰਵਾਈ ਕਰਦੇ ਹੋਏ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਦੇ ਨਿਰਦੇਸ਼ਾਂ ਤੋਂ ਬਾਅਦ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।
ਨਸ਼ੀਲੀਆਂ ਦਵਾਈਆਂ ਸਮੇਤ 2 ਵਿਅਕਤੀ ਕਾਬੂ
NEXT STORY