ਜਲੰਧਰ : ਪਹਿਲਾਂ ਜਲੰਧਰ, ਫਿਰ ਲੁਧਿਆਣਾ ਅਤੇ ਹੁਣ ਅੰਮ੍ਰਿਤਸਰ ਵਿਚ ਲਗਾਤਾਰ ਇਕ ਹੀ ਸਟਾਈਲ ਵਿਚ ਆਰ. ਐੱਸ. ਐੱਸ. ਤੇ ਹਿੰਦੂ ਆਗੂਆਂ ਦੀ ਕੀਤੀ ਗਈ ਹੱਤਿਆਂ ਤੋਂ ਬਾਅਦ ਪੁਲਸ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ। ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਕਿਹਾ ਕਿ ਅਸੀਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਰੀਵਿਊ ਕਰ ਰਹੇ ਹਾਂ। ਜਿਨ੍ਹਾਂ ਹਿੰਦੂ ਆਗੂਆਂ ਅਤੇ ਹੋਰ ਨੂੰ ਸੁਰੱਖਿਆ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਤਤਕਾਲ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਹਿੰਦੂ ਆਗੂ ਵਿਪਨ ਸ਼ਰਮਾ ਦੀ ਹੱਤਿਆ ਤੋਂ ਬਾਅਦ ਪੁਲਸ ਨੇ ਨਵੇਂ ਸਿਰੇ ਤੋਂ ਸੁਰੱਖਿਆ ਵਿਵਸਥਾ 'ਤੇ ਫੋਕਸ ਦੀ ਯੋਜਨਾ ਤਿਆਰ ਕਰਨੀ ਸ਼ੁਰੂ ਕਰ ਦਿੱਤਾ ਹੈ। ਇੰਟੈਲੀਜੈਂਸ ਰਿਪੋਰਟ ਵੀ ਤਿਆਰ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਬਾਰੇ ਅਜੇ ਸਪੱਸ਼ਟ ਨਹੀਂ ਕਿਹਾ ਜਾ ਸਕਦਾ ਕਿ ਕਤਲ ਦੇ ਪਿੱਛੇ ਕਿਸੇ ਅੱਤਵਾਦੀ ਸੰਗਠਨ ਦਾ ਹੱਥ ਹੈ ਜਾਂ ਕੋਈ ਹੋਰ ਮਾਮਲਾ ਹੈ। ਪੜਤਾਲ ਤੋਂ ਬਾਅਦ ਹੀ ਸਪੱਸ਼ਟ ਤੌਰ 'ਤੇ ਕੁਝ ਕਿਹਾ ਜਾ ਸਕਦਾ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪੁਲਸ ਨੇ ਲਗਭਗ 800 ਤੋਂ ਵੱਧ ਮੁਲਾਜ਼ਮਾਂ ਨੂੰ ਵੱਖ-ਵੱਖ ਆਗੂਆਂ ਅਤੇ ਸਮਾਜਿਕ ਸੰਗਠਨਾਂ ਦੇ ਮੁਖੀਆਂ ਦੀ ਸੁਰੱਖਿਆ ਤੋਂ ਹਟਾ ਲਿਆ ਸੀ। ਇਨ੍ਹਾਂ ਨੂੰ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਉਕਤ ਆਗੂਆਂ ਅਤੇ ਮੰਤਰੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਚੁਸਤ-ਦਰੁਸਤ ਕਰਨ ਲਈ ਸੁਰੱਖਿਆ 'ਚ ਇਹ ਕਟੌਤੀ ਕੀਤੀ ਸੀ। ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਸਨ ਕਿ ਪੁਲਸ ਸੁਰੱਖਿਆ ਉਨ੍ਹਾਂ ਲੋਕਾਂ, ਆਗੂਆਂ ਜਾਂ ਸੰਗਠਨਾਂ ਦੇ ਮੁਖੀਆਂ ਨੂੰ ਦਿੱਤੀ ਜਾਵੇ ਜਿਨ੍ਹਾਂ ਦੀ ਜਾਨ ਮਾਲ ਨੂੰ ਖਤਰਾ ਹੈ।
ਸੁਖਪਾਲ ਖਹਿਰਾ ਨੇ ਸੰਮਨ ਜਾਰੀ ਹੋਣ ਤੋਂ ਬਾਅਦ ਕੈਪਟਨ-ਮਜੀਠੀਆ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY