ਅੰਮ੍ਰਿਤਸਰ/ਤਰਨਤਾਰਨ(ਸੁਖਚੈਨ, ਅਮਨ, ਸੁਮਿਤ ਖੰਨਾ)— ਬੀਤੇ ਦਿਨੀਂ ਪੰਜਾਬ ਦੇ ਤਰਨਤਾਰਨ ਦੇ ਪਿੰਡ ਮਰਗਿੰਦਪੁਰਾ ਦੇ ਨੌਜਵਾਨ ਦੀ ਦੁਬਈ 'ਚ ਮੌਤ ਹੋ ਗਈ ਸੀ, ਅੱਜ ਸਰਬੱਤ ਦਾ ਭਲਾ ਟਰੱਸਟ ਵੱਲੋਂ ਉਸ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾ ਸਕਿਆ ਹੈ। ਨੌਜਵਾਨ ਹੀਰਾ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਹੀਰਾ ਸਿੰਘ ਦੀ ਮ੍ਰਿਤਕ ਦੇਹ ਅੱਜ ਅੰਮ੍ਰਿਤਸਰ ਏਅਰਪੋਰਟ 'ਤੇ ਪੁੱਜਣ 'ਤੇ ਮਾਹੌਲ ਕਾਫੀ ਗਮਗੀਨ ਹੋ ਗਿਆ। ਲਾਸ਼ ਨੂੰ ਦੇਖ ਪਰਿਵਾਰ ਭੁੱਬਾਂ ਮਾਰ ਰੋ ਰਿਹਾ ਸੀ। ਉਥੇ ਮੌਜੂਦ ਹਰ ਕਿਸੇ ਦੀਆਂ ਅੱਖਾਂ 'ਚੋਂ ਹੰਝੂ ਝਲਕ ਰਹੇ ਸਨ।
ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਹੀਰਾ ਸਿੰਘ ਦੇ ਨਾਲ ਸ਼ੁੱਕਰਵਾਰ ਦੇ ਦਿਨ ਗੱਲਬਾਤ ਹੋਈ ਸੀ। ਉਹ ਬਿਲਕੁਲ ਠੀਕ ਸੀ ਪਰ ਰਾਤ ਨੂੰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ 8 ਸਾਲ ਤੋਂ ਉਹ ਦੁਬਈ 'ਚ ਰਹਿ ਰਿਹਾ ਸੀ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕਾਨੂੰਨ ਸਖਤ ਹੋਣ ਕਰਕੇ ਲਾਸ਼ ਨੂੰ ਭਾਰਤ ਲਿਆਉਣ 'ਚ ਮੁਸ਼ਕਿਲ ਹੋ ਰਹੀ ਸੀ, ਜਿਸ 'ਤੇ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਤੋਂ ਮਦਦ ਮੰਗੀ ਅਤੇ ਡਾ. ਓਬਰਾਏ ਨੇ ਦੁਬਈ ਅੰਦਰ ਸਾਰੇ ਜ਼ਰੂਰੀ ਕਾਗਜ਼ਆਤ ਤਿਆਰ ਕਰਵਾ ਕੇ ਦਿੱਤੇ ਅਤੇ ਹੀਰਾ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਹਰ ਸੰਭਵ ਯਤਨ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾ ਹੀ ਉਸ ਦੇ ਭਰਾ ਦੀ ਲਾਸ਼ ਅੱਜ ਇਥੇ ਪਹੁੰਚ ਸਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਹੈ ਕਿ ਜੇਕਰ ਕਿਸੇ ਦੇ ਪਰਿਵਾਰਕ ਮੈਂਬਰ ਨਾਲ ਵਿਦੇਸ਼ 'ਚ ਅਜਿਹੀ ਘਟਨਾ ਵਾਪਰਦੀ ਹੈ ਤਾਂ ਸਰਕਾਰਾਂ ਨੂੰ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਤਰਨ ਤਾਰਨ ਜ਼ਿਲਾ ਇਕਾਈ ਦੇ ਪ੍ਰਧਾਨ ਸੁਖਬੀਰ ਸਿੰਘ ਟਿੱਕਾ ਨੇ ਦੱਸਿਆ ਕਿ ਡਾ ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 47 ਮ੍ਰਿਤਕ ਦੇਹਾਂ ਦੁਬਈ ਤੋਂ ਭਾਰਤ ਲਿਆਂਦੀਆਂ ਗਈਆਂ ਹਨ। ਇਸ ਦੌਰਾਨ ਮੌਜ਼ੂਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਡਾ. ਓਬਰਾਏ ਦੇ ਯਤਨਾਂ ਸਦਕਾ ਹੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇ ਹਨ।|ਇਸ ਮੌਕੇ ਯਾਦਵਿੰਦਰ ਸਿੰਘ ਖਹਿਰਾ, ਪਲਵਿੰਦਰ ਸਿੰਘ ਡਿੱਬੀਪੁਰਾ, ਸਾਂਸਦ ਗੁਰਜੀਤ ਔਜਲਾ ਦੇ ਪਰਿਵਾਰ ਚੋਂ ਦੀਦਾਰ ਸਿੰਘ ਬੋਪਾਰਾਏ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
... ਤਾਂ ਅਸਥਾਈ ਜੇਲ ਬਣ ਜਾਵੇਗਾ ਚੰਡੀਗੜ੍ਹ ਦਾ ਇਹ ਕ੍ਰਿਕਟ ਸਟੇਡੀਅਮ
NEXT STORY