ਹੁਸ਼ਿਆਰਪੁਰ (ਸਮੀਰ, ਜੋਸ਼ੀ) - ਹੁਸ਼ਿਆਰਪੁਰ ਦੇ ਤਲਵਾੜਾ 'ਚ ਇਕ ਨਿੱਜੀ ਕੰਪਨੀ ਦੇ ਬੱਸ ਪਲਟਨ ਕਾਰਨ 20 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਤੇ ਦੋ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਜ਼ਿਆਦਾ ਤੇਜ਼ ਹੋਣ ਕਾਰਨ ਮੋੜ 'ਤੇ ਆਪਣਾ ਸੰਤੁਲਨ ਖੋਹ ਬੈਠੀ ਤੇ ਪਲਟਣ ਕਾਰਨ ਇਕ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੱਸ 'ਚ ਮੌਜੂਦ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਜਦਕਿ ਦੋ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਜ਼ਿਆਦਾਤਰ ਵਿਦਿਆਰਥੀ ਮੌਜੂਦ ਸਨ ਤੇ ਮਰਨ ਵਾਲੇ ਦੋ ਵਿਦਿਆਰਥੀ ਤਲਵਾੜਾ 'ਚ ਆਈ. ਟੀ. ਕਰ ਰਹੇ ਸਨ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਬੀ. ਬੀ. ਐੱਮ. ਬੀ. ਤਲਵਾੜਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 15 ਦੇ ਕਰੀਬ ਮਰੀਜ਼ ਆਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਸ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ ਜਦਕਿ ਉਸ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਮੋਹਾਲੀ : ਉਬੇਰ ਚਾਲਕ ਸਿੱਖ ਨੌਜਵਾਨ ਨੇ ਪੁਲਸ 'ਤੇ ਲਾਏ ਕੁੱਟਮਾਰ ਦੋਸ਼
NEXT STORY