ਮਲੋਟ(ਗੋਇਲ) - ਥਾਣਾ ਸਿਟੀ ਦੀ ਪੁਲਸ ਨੇ 2 ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਜਦੋਂ ਥਾਣਾ ਸਿਟੀ ਮਲੋਟ ਦੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਦਾਨੇਵਾਲਾ ਚੌਕ 'ਤੇ ਮੌਜੂਦ ਸਨ। ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਫੋਕਲ ਪੁਆਇੰਟ ਨੇੜੇ ਕੁਝ ਲੋਕ ਸ਼ਰਾਬ ਵੇਚ ਰਹੇ ਹਨ। ਉਕਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਛਾਪਾ ਮਾਰ ਕੇ ਰਣਜੀਤ ਸਿੰਘ ਅਤੇ ਜਗਤਾਰ ਸਿੰਘ ਨਾਮਕ 2 ਵਿਅਕਤੀਆਂ ਨੂੰ 36 ਬੋਤਲ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਅਣਪਛਾਤੇ ਲੁਟੇਰਿਆਂ ਵਲੋਂ ਏ. ਟੀ. ਐਮ ਤੋੜਨ ਦੀ ਅਸਫਲ ਕੋਸ਼ਿਸ਼
NEXT STORY