ਪਟਿਆਲਾ : ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਗ੍ਰਿਫਤਾਰ ਕੀਤੇ ਇਨੈਲੋ ਵਰਕਰਾਂ ਨੂੰ ਛੱਡ ਦਿੱਤੇ ਜਾਣ 'ਤੇ ਭਗਵੰਤ ਮਾਨ ਨੇ ਟਿੱਪਣੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂ ਦਾ ਕਹਿਣਾ ਹੈ ਕਿ ਅਭੈ ਚੌਟਾਲਾ ਆਪਣੀ ਰਾਜਨੀਤੀ ਚਮਕਾਉਣ ਲਈ ਐੱਸ. ਵਾਈ. ਐੱਲ. ਨੂੰ ਲੈ ਕੇ ਡਰਾਮਾ ਕਰ ਰਿਹਾ ਹੈ। ਭਗਵੰਤ ਮਾਨ ਪਟਿਆਲਾ ਦੇ ਫਿਜ਼ੀਕਲ ਕਾਲਜ 'ਚ ਪਈਆਂ ਈ. ਵੀ. ਐੱਮ ਮਸ਼ੀਨਾਂ ਦੀ ਰਾਖੀ ਕਰਦੇ ਪਾਰਟੀ ਵਾਲੰਟੀਅਰਾਂ ਦੀ ਹੌਸਲਾ ਅਫਜ਼ਾਈ ਕਰਨ ਪਹੁੰਚੇ ਹੋਏ ਸਨ।
ਦੱਸਣਯੋਗ ਹੈ ਕਿ ਐੱਸ. ਵਾਈ. ਐੱਲ. ਮੁੱਦੇ 'ਤੇ ਜਿੱਥੇ ਰਿਵਾਇਤੀ ਪਾਰਟੀਆਂ ਲਗਾਤਾਰ ਬਿਆਨਬਾਜ਼ੀ ਕਰਦੀਆਂ ਆ ਰਹੀਆਂ ਹਨ, ਉਥੇ ਹੀ ਸੱਚਾਈ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਐੱਸ. ਵਾਈ. ਐੱਲ. ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਸਕੀ।
11 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਸਮੁੱਚਾ ਕਾਰਜ ਅਨੁਸ਼ਾਸਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਬਾਰੇ ਦਿੱਤੀ ਸਿਖਲਾਈ
NEXT STORY