ਨਿਹਾਲ ਸਿੰਘ ਵਾਲਾ/ਬਿਲਾਸਪੁਰ/ਬੱਧਨੀ ਕਲਾਂ (ਬਾਵਾ, ਜਗਸੀਰ, ਬੱਲ) - ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ ਦੇ ਜਰਨੈਲ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਗਈ ਇਕ ਅਹਿਮ ਮੀਟਿੰਗ 'ਚ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਪਾਰਟੀ ਪ੍ਰਧਾਨ ਦਾ ਧੰਨਵਾਦ ਕੀਤਾ ਗਿਆ ਅਤੇ ਜਥੇਦਾਰ ਤੋਤਾ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਦੌਰਾਨ ਵਰਕਰਾਂ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਪਾਰਟੀ ਦੇ ਜੁਝਾਰੂ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਮਾਲਵੇ 'ਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਹਰਿੰਦਰ ਸਿੰਘ ਰਣੀਆ, ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ, ਚੇਅਰਮੈਨ ਪ੍ਰੀਤਮ ਸਿੰਘ ਕੁੱਸਾ ਆਦਿ ਮੌਜੂਦ ਸਨ।
1 ਦਸੰਬਰ ਤੋਂ ਪੰਜਾਬ-ਯੂ. ਪੀ. ਸਮੇਤ 6 ਸੂਬਿਆਂ 'ਚ ਨਹੀਂ ਚੱਲਣਗੀਆਂ ਹਰਿਆਣਾ ਰੋਡਵੇਜ਼ ਦੀਆਂ ਬੱਸਾਂ
NEXT STORY