ਸਹੁਰਿਆਂ ਤੋਂ ਤੰਗ ਕਬੱਡੀ ਖਿਡਾਰੀ ਵਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ, ਪਰਿਵਾਰ ਵਲੋਂ ਪ੍ਰਦਰਸ਼ਨ

You Are HerePunjab
Saturday, March 24, 2018-5:41 PM

ਮੂਣਕ (ਵਰਤੀਆ) : ਨੇੜਲੇ ਪਿੰਡ ਭੁਟਾਲ ਕਲਾਂ ਵਿਖੇ ਇਕ ਕਬੱਡੀ ਖਿਡਾਰੀ ਨਿਰਮਲ ਸਿੰਘ ਦੇ ਆਪਣੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਹੋਣ ਕਾਰਨ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ 'ਚ ਪੁਲਸ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਕਰਕੇ ਸ਼ਨੀਵਾਰ ਨੂੰ ਪੀੜਤ ਪਰਿਵਾਰ ਅਤੇ ਪਿੰਡ ਦੇ ਸੈਂਕੜੇ ਲੋਕਾਂ ਨੇ ਸ਼ਹਿਰ ਦੇ ਥਾਣੇ ਸਾਹਮਣੇ ਧਰਨਾ ਦਿੱਤਾ ਅਤੇ ਜੰਮਕੇ ਨਾਅਰੇਬਾਜ਼ੀ ਕੀਤੀ।
ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਨਿਰਮਲ ਸਿੰਘ ਨੇ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਰਕੇ ਆਤਮਹੱਤਿਆ ਕਰ ਲਈ ਸੀ ਤੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਉਨ੍ਹਾਂ ਨੂੰ ਅਜੇ ਗ੍ਰਿਫਤਾਰ ਨਾ ਕਰਨ ਕਰਕੇ ਅੱਜ ਮਜਬੂਰ ਹੋਕੇ ਧਰਨਾ ਦੇਣਾ ਪਿਆ ਹੈ। ਉਨ੍ਹਾਂ ਕਿਹਾ ਸਾਨੂੰ ਪੁਲਸ ਦੀ ਕਾਰਗੁਜ਼ਾਰੀ 'ਤੇ ਸ਼ੱਕ ਹੈ ਤੇ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਉਨ੍ਹਾਂ ਨੂੰ ਜ਼ਮਾਨਤ ਲਈ ਸਮਾਂ ਦੇ ਰਹੀ ਹੈ।
ਇਸ ਮੌਕੇ ਉਕਤ ਪਿੰਡ ਵਾਸੀਆਂ ਨੇ ਸੰਘਰਸ਼ ਕਮੇਟੀ ਦਾ ਵੀ ਗਠਨ ਕੀਤਾ। ਇਸ ਮੌਕੇ ਐੱਸ.ਐੱਚ.ਓ. ਰਮਨਦੀਪ ਸਿੰਘ ਅਤੇ ਬੀਬੀ ਰਜਿੰਦਰ ਕੌਰ ਭੱਠਲ ਦੇ ਮੀਡਿਆ ਇੰਚਾਰਜ ਸਨਮੀਕ ਹੈਨਰੀ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰਵਾਇਆ ਗਿਆ। ਹੈਨਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਪੂਰਾ-ਪੂਰਾ ਇਨਸਾਫ਼ ਮਿਲੇਗਾ।

Edited By

Gurminder Singh

Gurminder Singh is News Editor at Jagbani.

Popular News

!-- -->