ਸ੍ਰੀ ਮੁਕਤਸਰ ਸਾਹਿਬ, (ਪਵਨ) - ਥਾਣਾ ਲੱਖੇਵਾਲੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਲੱਖੇਵਾਲੀ ਤੋਂ ਮਦਰਸਾ ਦੇ ਵਿਚਕਾਰ ਪੁਲਸ ਦੀ ਗਸ਼ਤ ਚੱਲ ਰਹੀ ਸੀ ਤਾਂ ਅਚਾਨਕ ਪੁਲਸ ਦੀ ਨਜ਼ਰ ਪਿੰਡ ਮਦਰਸਾ 'ਚ ਪੈਦਲ ਜਾ ਰਹੇ ਦੋ ਵਿਅਕਤੀਆਂ 'ਤੇ ਪਈ। ਜਦ ਪੁਲਸ ਵੱਲੋਂ ਉਕਤ ਦੋਵਾਂ ਵਿਅਕਤੀਆਂ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 410 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀਆਂ ਦੀ ਪਛਾਣ ਅਮਰਜੀਤ ਸਿੰਘ ਤੇ ਗੱਗੀ ਸਿੰਘ ਪੁੱਤਰਾਨ ਚੰਨਾ ਸਿੰਘ ਵਾਸੀ ਪਿੰਡ ਮਦਰਸਾ ਵਜੋਂ ਹੋਈ ਹੈ। ਪੁਲਸ ਵੱਲੋਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਮਲੋਟ, (ਜੁਨੇਜਾ)-ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮੁੱਖ ਅਫਸਰ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਹਰਜੀਤ ਸਿੰਘ ਨੇ ਹੌਲਦਾਰ ਸੰਦੀਪ ਕੁਮਾਰ ਸਮੇਤ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਪਿੰਡ ਤਰਖਾਣਵਾਲਾ ਤੋਂ ਬਾਂਮ ਨੂੰ ਜਾਂਦਿਆਂ ਇਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ, ਜਿਸ ਦੀ ਪਛਾਣ ਰੂਪ ਸਿੰਘ ਉਰਫ ਖਾਲਸਾ ਪੁੱਤਰ ਮੁਨਸ਼ੀ ਸਿੰਘ ਵਜੋਂ ਹੋਈ। ਪੁਲਸ ਪਾਰਟੀ ਵੱਲੋਂ ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਸਦਰ ਮਲੋਟ ਵਿਖੇ ਮਾਮਲਾ ਦਰਜ ਕਰ ਦਿੱਤਾ ਹੈ।
ਠੰਡ 'ਚ ਸੁੱਕੀਆਂ ਪਾਥੀਆਂ ਵੀ ਬਣਨ ਲੱਗੀਆਂ ਲੋਕਾਂ ਲਈ ਰੁਜ਼ਗਾਰ ਦਾ ਸਾਧਨ
NEXT STORY