ਬਠਿੰਡਾ (ਅਮਿਤ ਸ਼ਰਮਾ) — ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ੁੱਕਰਵਾਰ ਬਠਿੰਡਾ ਪਹੁੰਚੇ। ਇਸ ਮੌਕੇ 'ਤੇ ਉਨ੍ਹਾਂ ਨੇ ਬਠਿੰਡਾ ਸ਼ਹਿਰ 'ਚ ਵੱਖ-ਵੱਖ ਸਮਾਗਮਾਂ 'ਚ ਹਿੱਸਾ ਲਿਆ। ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਨੇ ਚੰਡੀਗੜ੍ਹ 'ਚ ਲੜਕੀ ਨਾਲ ਗੈਂਗਰੇਪ ਦੀ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਤੇ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਥੇ ਹੀ ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਦਫਤਰ 'ਚ ਸ਼ਹਿਰ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਸ਼ਹਿਰ 'ਚ ਆਯੋਜਿਤ ਵੱਖ-ਵੱਖ ਥਾਵਾਂ 'ਤੇ ਸਮਾਗਮਾਂ 'ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਵਲੋਂ ਦਿੱਤੇ ਗਏ ਉਸ ਬਿਆਨ ਦੀ ਨਿੰਦਾ ਕੀਤੀ, ਜਿਸ 'ਚ ਸੁਖਬੀਰ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੱਧੂ, ਮਨਪ੍ਰੀਤ ਬਾਦਲ ਤੇ ਪ੍ਰਤਾਪ ਸਿੰਘ ਬਾਜਵਾ ਤੋਂ ਖਤਰਾ ਹੈ। ਮਨਪ੍ਰੀਤ ਨੇ ਕਿਹਾ ਕਿ ਸੁਖਬੀਰ ਬਾਦਲ ਕੋਲ ਕੋਈ ਏਜੰਡਾ ਨਹੀਂ ਹੈ ਇਸ ਲਈ ਉਹ ਅਜਿਹੇ ਬਿਆਨ ਦੇ ਰਹ ਹਨ।
ਮਨਪ੍ਰੀਤ ਬਾਦਲ ਨੇ ਸੁਖਪਾਲ ਖਹਿਰਾ ਦੇ ਮਾਮਲੇ 'ਤੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਖੁਦ ਹੀ ਫੈਸਲਾ ਲੈਣਾ ਚਾਹੀਦਾ ਹੈ ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਜ਼ਿਲਾ ਪ੍ਰਧਾਨ ਬਣਨ 'ਤੇ ਰੋਜੀ ਬਰਕੰਦੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
NEXT STORY